For the best experience, open
https://m.punjabitribuneonline.com
on your mobile browser.
Advertisement

ਪਤੰਜਲੀ ਨੇ ਲਾਇਸੈਂਸ ਮੁਅੱਤਲ ਵਾਲੇ 14 ਪਦਾਰਥਾਂ ਦੀ ਵਿਕਰੀ ਰੋਕੀ

02:03 PM Jul 09, 2024 IST
ਪਤੰਜਲੀ ਨੇ ਲਾਇਸੈਂਸ ਮੁਅੱਤਲ ਵਾਲੇ 14 ਪਦਾਰਥਾਂ ਦੀ ਵਿਕਰੀ ਰੋਕੀ
Advertisement

ਨਵੀਂ ਦਿੱਲੀ, 9 ਜੁਲਾਈ
ਪਤੰਜਲੀ ਆਯੁਰਵੈਦ ਲਿਮਟਿਡ ਨੇ ਅੱਜ ਦੇਸ਼ ਦੀ ਸਰਵਉਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਉਤਰਾਖੰਡ ਸਟੇਟ ਲਾਇਸੈਂਸਿੰਗ ਅਥਾਰਟੀ ਵਲੋਂ ਅਪਰੈਲ ਵਿਚ 14 ਪਦਾਰਥਾਂ ਦੇ ਲਾਇਸੈਂਸ ਮੁਅੱਤਲ ਕਰਨ ਤੋਂ ਬਾਅਦ ਇਨ੍ਹਾਂ ਪਦਾਰਥਾਂ ਦੀ ਵਿਕਰੀ ਰੋਕ ਦਿੱਤੀ ਹੈ ਤੇ ਇਨ੍ਹਾਂ ਪਦਾਰਥਾਂ ਦੀ ਵਿਕਰੀ ਰੋਕਣ ਲਈ ਪਤੰਜਲੀ ਫਰੈਂਚਾਇਜ਼ੀ ਦੀਆਂ 5606 ਦੁਕਾਨਾਂ ਤੋਂ ਵੀ ਇਨ੍ਹਾਂ ਪਦਾਰਥਾਂ ਨੂੰ ਹਟਾ ਲਿਆ ਹੈ। ਇਸ ਤੋਂ ਇਲਾਵਾ ਮੀਡੀਆ ਅਦਾਰਿਆਂ ਨੂੰ ਵੀ ਇਨ੍ਹਾਂ 14 ਪਦਾਰਥਾਂ ਬਾਰੇ ਇਸ਼ਤਿਹਾਰ ਪ੍ਰਕਾਸ਼ਿਤ ਨਾ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਪਤੰਜਲੀ ਨੂੰ ਕਿਹਾ ਕਿ ਇਸ ਸਬੰਧ ਵਿਚ ਹਲਫਨਾਮਾ ਦੋ ਹਫਤਿਆਂ ਵਿਚ ਦਾਇਰ ਕੀਤਾ ਜਾਵੇ।

Advertisement

Advertisement
Author Image

sukhitribune

View all posts

Advertisement
Advertisement
×