ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਠਾਣਮਾਜਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:10 AM Aug 13, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 12 ਅਗਸਤ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ’ਚ ਰੋਜ਼ਾਨਾ ਲੋਕ ਮਿਲਣੀ ਕੈਂਪਾਂ ਦਾ ਆਗਾਜ਼ ਕਰ ਦਿੱਤਾ ਹੈ, ਜਿਸ ਵਿੱਚ ਬਲਵੇੜਾ, ਸਨੌਰ, ਬਹਾਦਰਗੜ੍ਹ, ਭੁਨਰਹੇੜੀ, ਦੇਵੀਗੜ੍ਹ ਨਾਲ ਸਬੰਧਤ ਪਿੰਡਾਂ ਦੇ ਲੋਕ ਆਪਣੀਆਂ ਸਮਸਿਆਵਾਂ ਲੈ ਕੇ ਮਿਲ ਸਕਦੇ ਹਨ। ਇਸ ਦੀ ਸ਼ੂਰੁਆਤ ਹਲਕਾ ਸਨੌਰ ਤੋਂ ਕਰਦਿਆਂ ਅੱਜ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਨਿਬੇੜਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਨੌਜਵਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹਲਕੇ ’ਚ ਚਾਰ ਚਾਰ ਏਕੜ ਦੇ ਖੇਡ ਮੈਦਾਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਹਲਕੇ ਦੇ ਅੰਦਰ ਕਾਲਜ ਅਤੇ ਯੂਨੀਵਰਸਿਟੀ ਸਥਾਪਿਤ ਕਰਨ ਲਈ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਈਓ ਲਖਵੀਰ ਸਿੰਘ, ਐੱਸਐੱਚਓ ਥਾਣਾ ਸਨੌਰ ਹਰਮਿੰਦਰ ਸਿੰਘ, ਪ੍ਰਦੀਪ ਪਠਾਣਮਾਜਰਾ ਤੇ ਬਲਜਿੰਦਰ ਸਿੰਘ ਨੰਦਗੜ੍ਹ ਆਦਿ ਹਾਜ਼ਰ ਸਨ।

Advertisement

Advertisement
Advertisement