ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਠਾਨਕੋਟ: ਰਿਵਾਲਵਰ ਦਿਖਾ ਕੇ ਮੋਟਰਸਾਈਕਲ ਸਵਾਰ ਲੁੱਟਿਆ

11:27 AM Aug 11, 2024 IST

ਪੱਤਰ ਪ੍ਰੇਰਕ
ਪਠਾਨਕੋਟ, 10 ਅਗਸਤ
ਥਾਣਾ ਸਦਰ ਪੁਲੀਸ ਵੱਲੋਂ ਰਿਵਾਲਵਰ ਦਿਖਾ ਕੇ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਅਣਪਛਾਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਏਐੱਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਪਿੰਡ ਗੋਬਿੰਦਸਰ ਵਾਸੀ ਸਾਹਿਲ ਕੁਮਾਰ ਸੈਣੀ ਨੇ ਪੁਲੀਸ ਨੂੰ ਸ਼ਿਕਾਇਤ ਕਰਦਿਆਂ ਦੱਸਿਆ ਕਿ ਉਹ ਸਵੇਰੇ 8.30 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਨੰਬਰ ਪੀਬੀ 35 ਐਚ-5228 ’ਤੇ ਆਪਣੇ ਘਰ ਭੋਆ ਵੱਲ ਜਾ ਰਿਹਾ ਸੀ। ਜਿਉਂ ਹੀ ਉਹ ਨਿਰਮਾਣ ਅਧੀਨ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੇੜੇ ਪਹੁੰਚਿਆ ਤਾਂ ਇੱਕ ਹੋਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਉਨ੍ਹਾਂ ਵਿੱਚੋਂ ਪਿੱਛੇ ਬੈਠੇ ਵਿਅਕਤੀ ਨੇ ਉਸ ਨੂੰ ਲੱਤ ਮਾਰੀ, ਜਿਸ ਕਾਰਨ ਉਹ ਥੱਲੇ ਡਿੱਗ ਪਿਆ। ਫਿਰ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਉਸ ਦੀ ਤਰਫ਼ ਰਿਵਾਲਵਰ ਤਾਣ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਤੋਂ ਬਾਅਦ ਉਨ੍ਹਾਂ ਉਸ ਦੇ ਹੱਥਾਂ ਵਿੱਚ ਪਾਈਆਂ ਸੋਨੇ ਦੀਆਂ ਦੋ ਅੰਗੂਠੀਆਂ ਅਤੇ ਇੱਕ ਚਾਂਦੀ ਦਾ ਕੜਾ ਲਾਹ ਕੇ ਫ਼ਰਾਰ ਹੋ ਗਏ। ਸਾਹਿਲ ਦੇ ਬਿਆਨਾਂ ’ਤੇ ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement