ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਠਾਨਕੋਟ ਦੇ ਤੈਰਾਕਾਂ ਨੇ 27 ਤਗ਼ਮੇ ਜਿੱਤੇ

07:55 AM Nov 21, 2024 IST
ਤਗ਼ਮੇ ਜਿੱਤਣ ਵਾਲੇ ਤੈਰਾਕ ਸਕੂਲ ਪ੍ਰਬੰਧਕਾਂ ਨਾਲ। -ਫੋਟੋ: ਐੱਨਪੀ ਧਵਨ

ਪਠਾਨਕੋਟ: ਮਾਂਟੈਸਰੀ ਕੈਂਬਰਿਜ ਸਕੂਲ, ਪਠਾਨਕੋਟ ਦੇ ਤੈਰਾਕਾਂ ਨੇ ਪੰਜਾਬ ਸਕੂਲ ਖੇਡਾਂ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕੁੱਲ 27 ਤਗ਼ਮੇ ਜਿੱਤੇ। ਇਨ੍ਹਾਂ ਵਿੱਚ 11 ਸੋਨੇ, 8 ਚਾਂਦੀ ਅਤੇ 8 ਕਾਂਸੀ ਦੇ ਤਗਮੇ ਸ਼ਾਮਲ ਹਨ। ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਉਪ-ਚੇਅਰਮੈਨ ਆਕਾਸ਼ ਮਹਾਜਨ ਅਤੇ ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਨੌਜਵਾਨ ਚੈਂਪੀਅਨਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਜੇਤੂਆਂ ਨੂੰ ਸਕੂਲ ਵਿੱਚ ਸਨਮਾਨਿਆ ਗਿਆ। ਚੇਅਰਮੈਨ ਵਿਨੋਦ ਮਹਾਜਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਤੈਰਾਕੀ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ ਅਤੇ ਸਕੂਲ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਆਹਲੂਵਾਲੀਆ ਨੇ ਆਸ ਪ੍ਰਗਟ ਕੀਤੀ ਕਿ ਇਹ ਸਾਰੇ ਤੈਰਾਕ ਭਵਿੱਖ ਵਿੱਚ ਵੀ ਦੇਸ਼ ਦਾ ਨਾਂ ਰੋਸ਼ਨ ਕਰਨਗੇ। -ਪੱਤਰ ਪ੍ਰੇਰਕ

Advertisement

Advertisement