ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪਟਿਆਲਾ ਚੈਂਪੀਅਨ
ਪੱਤਰ ਪ੍ਰੇਰਕ
ਪਟਿਆਲਾ, 5 ਨਵੰਬਰ
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਯੋਗ ਅਗਵਾਈ ਹੇਠ 68ਵੀਆਂ ਅੰਤਰ-ਜ਼ਿਲ੍ਹਾ ਜਿਮਨਾਸਟਿਕ ਅਤੇ ਕੁਰਾਸ਼ ਮੁਕਾਬਲਿਆਂ ਦਾ ਆਗਾਜ਼ ਹੋਇਆ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਮਨਾਸਟਿਕ ਅੰਡਰ 14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਦੇ ਜਿਮਨਾਸਟਿਕ ਹਾਲ ਵਿੱਚ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕੁਰਾਸ਼ ਅੰਡਰ 14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿੱਚ ਕਰਵਾਏ ਜਾ ਰਹੇ ਹਨ। ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ 40 ਕਿਲੋ ਭਾਰ ਵਰਗ ਵਿੱਚ ਜੈਸਮੀਨ ਕੌਰ ਨੇ ਕਾਂਸੀ ਦਾ ਤਗਮਾ, 48 ਕਿਲੋ ਭਾਰ ਵਰਗ ਵਿੱਚ ਵਿਰਕ ਨੇ ਕਾਂਸੀ ਦਾ ਤਗਮਾ, 52 ਕਿਲੋ ਭਾਰ ਵਰਗ ਵਿੱਚ ਵਸੀਕਾ ਨੇ ਸੋਨੇ ਦਾ ਤਗਮਾ, 57 ਕਿਲੋ ਭਾਰ ਵਰਗ ਵਿੱਚ ਈਸ਼ਾ ਬਰਾਲਾ ਨੇ ਚਾਂਦੀ ਦਾ ਤਗਮਾ, 63 ਕਿਲੋ ਤੋਂ ਜ਼ਿਆਦਾ ਭਾਰ ਵਰਗ ਵਿੱਚ ਨੂਰ ਕੌਰ ਨੇ ਸੋਨੇ ਦਾ ਤਗਮਾ ਜਿੱਤਿਆ। ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ 66 ਕਿਲੋ ਭਾਰ ਵਰਗ ਵਿੱਚ ਚੇਤਨ ਵਾਲੀਆ ਨੇ ਸੋਨੇ ਦਾ ਤਗਮਾ, 73 ਕਿਲੋ ਭਾਰ ਵਰਗ ਵਿੱਚ ਰਜਵਾਨ ਪ੍ਰਤਾਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ। ਮੁੱਖ ਮਹਿਮਾਨ ਦੇ ਤੌਰ ’ਤੇ ਅਜੀਤ ਪਾਲ ਸਿੰਘ ਸਪੋਰਟਸ ਕਮੇਟੀ ਮੈਂਬਰ ਪੰਜਾਬ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਇਨਾਮ ਵੰਡ ਸਮਾਰੋਹ ਦੇ ਮੌਕੇ ਡਾ. ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।