ਸ਼ੁਭਕਰਨ ਮੌਤ: ਕਿਸਾਨ ਜਥੇਬੰਦੀਆਂ ਨੇ ਹਰਿਆਣਾ ਪੁਲੀਸ ’ਤੇ ਪਰਚਾ ਦਰਜ ਹੋਣ ਤੱਕ ਪੰਜਾਬ ਸਰਕਾਰ ਦੀ ਕੋਈ ਵੀ ਪੇਸ਼ਕਸ਼ ਨਾ ਮੰਨਣ ਦਾ ਫ਼ੈਸਲਾ ਕੀਤਾ
12:07 PM Feb 23, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਫਰਵਰੀ
ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਅਤੇ 15 ਲੱਖ ਰੁਪਏ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਕੀਤੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤੀ ਹੈ। ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਨਹੀਂ ਦਰਜ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵੀ ਪੇਸ਼ਕਸ਼ ਪ੍ਰਵਾਨ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪਰਚਾ ਦਰਜ ਹੋਣ ਤੱਕ ਉਹ ਪੋਸਟਮਾਰਟਮ ਵੀ ਨਹੀਂ ਕਰਵਾਉਣਗੇ।
Advertisement
Advertisement
Advertisement