ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਿਆਲਾ ਪੰਜਾਬ ਦਾ ਸਭ ਤੋਂ ਵੱਧ ਵੋਟਰਾਂ ਵਾਲਾ ਲੋਕ ਸਭਾ ਹਲਕਾ

08:24 AM Mar 29, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਮਾਰਚ
ਦੋ ਜ਼ਿਲ੍ਹਿਆਂ ਵਿੱਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ’ਤੇ ਆਧਾਰਿਤ ਪਟਿਆਲਾ ਸੂਬੇ ਦਾ ਅਜਿਹਾ ਲੋਕ ਸਭਾ ਹਲਕਾ ਹੈ ਜਿਥੇ ਵੋਟਰਾਂ ਦੀ ਗਿਣਤੀ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਨਾਲੋਂ ਵੱਧ ਹੈ। ਪਿਛਲੇ ਪੰਜ ਸਾਲਾਂ ਵਿੱਚ ਇੱਥੇ ਵੋਟਰਾਂ ਦੀ ਗਿਣਤੀ ਪੌਣੇ ਦੋ ਲੱਖ ਤੋਂ ਵੀ ਪਾਰ ਕਰ ਗਈ। ਜ਼ਿਕਰਯੋਗ ਹੈ ਕਿ 2019 ਦੀ ਲੋਕ ਸਭਾ ਚੋਣ ਦੌਰਾਨ ਇੱਥੇ 16 ਲੱਖ ਦੇ ਕਰੀਬ ਵੋਟਰ ਸਨ। ਹੁਣ ਇੱਥੇ ਵੋਟਰਾਂ ਦੀ ਗਿਣਤੀ 17 ਲੱਖ 83 ਹਜ਼ਾਰ 681 ਹੈ। ਇਨ੍ਹਾਂ ਵਿੱਚੋਂ 9 ਲੱਖ 33 ਹਜ਼ਾਰ 247 ਪੁਰਸ਼ ਅਤੇ 8 ਲੱਖ 50 ਹਜ਼ਾਰ 377 ਮਹਿਲਾ ਵੋਟਰ ਹਨ। ਥਰਡ ਜੈਂਡਰ 76 ਹਨ, ਜਦਕਿ 13,895 ਦਿਵਿਆਂਗ ਵੋਟਰ ਹਨ। ਇੱਥੇ ਸੌ ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 490 ਹੈ। 85 ਸਾਲ ਤੋਂ ਵੱਧ 16,698 ਵੋਟਰ ਹਨ। ਉਂਜ 36,466 ਵੋਟਰ 18-19 ਸਾਲ ਦੀ ਉਮਰ ਦੇ ਹਨ, ਜੋ ਐਤਕੀਂ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਪਟਿਆਲਾ ਲੋਕ ਸਭਾ ਹਲਕੇ ’ਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸਨੌਰ, ਘਨੌਰ, ਰਾਜਪੁਰਾ, ਸਮਾਣਾ, ਸ਼ੁਤਰਾਣਾ ਅਤੇ ਨਾਭਾ ’ਤੇ ਆਧਾਰਿਤ ਅੱਠ ਹਲਕੇ ਪਟਿਆਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਹਨ, ਜਦਕਿ ਡੇਰਾਬਸੀ ਹਲਕਾ ਮੁਹਾਲੀ ਜ਼ਿਲ੍ਹੇ ਦਾ ਹਿੱਸਾ ਹੈ। ਡੇਰਾਬਸੀ ਹਲਕੇ ਵਿੱਚ ਸਭ ਤੋਂ ਵੱਧ, 2,86,217 ਵੋਟਰ ਹਨ। ਸਨੌਰ ਦੂਜੇ ਨੰਬਰ ’ਤੇ ਆਉਂਦਾ ਹੈ ਜਿੱਥੇ 22,5,752 ਵੋਟਰ ਹਨ। ਪਟਿਆਲਾ ਦਿਹਾਤੀ ਹਲਕੇ 2,17,660 ਵੋਟਰ ਹਨ। ਸਮਾਣਾ ਵਿੱਚ 1,89,687, ਸ਼ੁਤਰਾਣਾ ਵਿੱਚ 1,88,035, ਨਾਭਾ ਵਿੱਚ 1,87,311, ਰਾਜਪੁਰਾ ਵਿੱਚ 1,79,983, ਘਨੌਰ ਵਿੱਚ 1,63,237 ਅਤੇ ਪਟਿਆਲਾ ਸ਼ਹਿਰੀ ਹਲਕੇ ’ਚ 1,50,883 ਵੋਟਰ ਹਨ।

Advertisement

Advertisement
Advertisement