For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ

09:08 AM Apr 12, 2025 IST
ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ
Advertisement

ਸਰਬਜੀਤ ਸਿੰਘ ਭੰਗੂ/ ਜਗਤਾਰ ਸਿੰਘ ਲਾਂਬਾ
ਪਟਿਆਲਾ/ਅੰਮ੍ਰਿਤਸਰ 12 ਅਪਰੈਲ

Advertisement

ਪਟਿਆਲਾ ਪੁਲਿਸ ਨੇ 11-12 ਅਪਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਤੇ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਅਪਰਾਧੀਆਂ ਦੀ ਪੈੜ ਨੱਪੀ। ਅਧਿਕਾਰੀ ਇਸ਼ਵਰ ਸਿੰਘ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

Advertisement
Advertisement

ਇਸ ਦੌਰਾਨ ਉਨ੍ਹਾਂ ਨੇ ਪੁਲੀਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ’ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।

ਇਸ ਦੌਰਾਨ ਡੀਜੀਪੀ ਵੱਲੋਂ ਪੰਜਾਬ ਪੁਲੀਸ ਵੱਲੋਂ ਅੰਮ੍ਰਿਤਸਰ ਵਿਚ ਵੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪਿਛਲੇ ਇਕ ਮਹੀਨੇ ਤੋਂ ਪੁਲੀਸ ਨੂੰ ਵੱਡੀਆਂ ਕਾਮਯਾਬੀਆਂ ਮੀਲੀਆਂ ਹਨ ਅਤੇ ਵੱਡੇ ਨਸ਼ਾ ਤਸਕਰਾਂ ਤੇ ਨੱਥ ਪਾਈ ਗਈ ਹੈ। ਡੀਜੀਪੀ ਨੇ ਕਿਹਾ ਕਿ ਪੁਲੀਸ ਵੱਲੋਂ ਐਂਟੀ ਡਰੋਨ ਸਿਸਟਮ ਸ਼ੁਰੂ ਕੀਤਾ ਗਿਆ ਸੀ ਜੋ ਕਿ ਕਾਮਯਾਬ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਦੇ ਲਈ ਬਾਰਡਰ ’ਤੇ 2100 ਕੈਮਰੇ ਲਗਾਏ ਜਾਣਗੇ ਤਾਂ ਜੋ ਕਿ ਨਸ਼ਾ ਤਸਕਰਾਂ ਤੇ ਪੂਰੀ ਤਰੀਕੇ ਨਕੇਲ ਕਸੀ ਜਾਵੇ।
Advertisement
Author Image

Puneet Sharma

View all posts

Advertisement