ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਨਦੀ ਦੀ ਪੂਰੀ ਸਫ਼ਾਈ ਹੋਈ ਪਟਿਆਲਾ ਵਾਸੀ ਨਿਸ਼ਚਿੰਤ ਰਹਿਣ: ਅਜੀਤਪਾਲ ਕੋਹਲੀ

08:57 AM Aug 17, 2024 IST

ਪੱਤਰ ਪ੍ਰੇਰਕ
ਪਟਿਆਲਾ, 16 ਅਗਸਤ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਵੱਡੀ ਨਦੀ ਦੀ ਸਫ਼ਾਈ ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪਟਿਆਲਵੀ ਬਿਲਕੁਲ ਨਿਸ਼ਚਿੰਤ ਰਹਿਣ, ਸਮੁੱਚੇ ਅਧਿਕਾਰੀ ਹਰ ਸਮੇਂ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਅਜੀਤਪਾਲ ਕੋਹਲੀ ਨੇ ਪਟਿਆਲਾ ਨਦੀ ਅਤੇ ਹੋਰ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ ਕਿ ਇਸ ਨੂੰ ਪੁਰੀ ਤਰ੍ਹਾਂ ਸਾਫ਼ ਕਰਵਾਇਆ ਜਾਵੇ ਤਾਂ ਜੋ ਇੱਥੇ ਪਾਣੀ ਨਾ ਰੁਕੇ। ਹੁਣ ਨਦੀ ਵਿੱਚ ਬੂਟੀ ਪੂਰੀ ਤਰ੍ਹਾਂ ਸਾਫ਼ ਹੈ, ਜਿਸ ’ਤੇ ਵਿਧਾਇਕ ਅਜੀਤਪਾਲ ਨੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਆਖਿਆ, ‘‘ਅਸੀਂ ਹਰ ਸਮੇਂ ਹਰ ਥਾਂ ਪੂਰੀ ਨਜ਼ਰ ਰੱਖ ਰਹੇ ਹਾਂ। ਪਟਿਆਲਾ ਨਦੀ ਵਿੱਚ ਪਾਣੀ ਨਾਮਾਤਰ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਹਰ ਸਮੇਂ ਤਿਆਰ ਹਾਂ।’’ ਉਨ੍ਹਾਂ ਕਿਹਾ ਕਿ ਪਟਿਆਲਵੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ।
ਵਿਧਾਇਕ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਪਾਣੀ ਦਾ ਪੱਧਰ ਚੈੱਕ ਕਰਦੇ ਰਹਿਣ। ਉਨ੍ਹਾਂ ਆਖਿਆ ਕਿ ਪਟਿਆਲਾ ਦੇ ਵਿਕਾਸ ਲਈ ਪੂਰੀ ਵਿਉਂਤਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ।

Advertisement

Advertisement