ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਪੱਧਰੀ ਮੁਕਾਬਲਿਆਂ ’ਚ ਪਟਿਆਲਾ ਦੀ ਟੀਮ ਅੱਵਲ

06:20 AM Sep 19, 2024 IST
ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ

ਰੂਪਨਗਰ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 68ਵੀਆਂ ਸੂਬਾ ਪੱਧਰੀ ਸਰਕਲ ਕਬੱਡੀ ਦੇ ਸਥਾਨਕ ਸਕੂਲ ਆਫ ਐਮੀਨੈਂਸ ਵਿੱਚ ਚੱਲ ਰਹੇ ਲੜਕੀਆਂ ਦੇ ਮੁਕਾਬਲੇ ਅੱਜ ਸਮਾਪਤ ਹੋ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਗੌਤਮ ਦੀ ਦੇਖ-ਰੇਖ ਕਰਵਾਏ ਇਨ੍ਹਾਂ ਮੁਕਾਬਲਿਆਂ ਦੌਰਾਨ ਪਟਿਆਲਾ ਦੀ ਟੀਮ ਪਹਿਲੇ, ਫ਼ਾਜ਼ਿਲਕਾ ਦੀ ਟੀਮ ਦੂਜੇ ਅਤੇ ਤਰਨ ਤਾਰਨ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਕੂਲ ਆਫ ਐਮੀਨੈਂਸ ਰੂਪਨਗਰ ਦੀ ‌ਪ੍ਰਿੰਸੀਪਲ ਜਸਵਿੰਦਰ ਕੌਰ, ਪ੍ਰਿੰਸੀਪਲ ਪੂਜਾ ਗੋਇਲ ਤੇ ਵੱਡੀ ਗਿਣਤੀ ਅਧਿਆਪਕ ਤੇ ਖਿਡਾਰੀ ਹਾਜ਼ਰ ਸਨ।

Advertisement

Advertisement