ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਕੇਂਦਰ ਵਿੱਚ ਬਿਜਲੀ ਨਾ ਆਉਣ ਕਾਰਨ ਮਰੀਜ਼ ਪ੍ਰੇਸ਼ਾਨ

08:43 AM Jun 23, 2024 IST
ਸਿਹਤ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਨੂੰ ਪੱਖੀਆਂ ਝੱਲਦੇ ਹੋਏ ਪਰਿਵਾਰਕ ਮੈਂਬਰ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 22 ਜੂਨ
ਇੱਥੋਂ ਦੇ ਮੁੱਢਲੇ ਸਿਹਤ ਕੇਂਦਰ ਵਿੱਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਮਰੀਜ਼ ਗਰਮੀ ਨਾਲ ਹਾਲੋਂ ਬੇਹਾਲ ਹਨ। ਅੱਜ ਸਿਹਤ ਕੇਂਦਰ ਦਾ ਦੌਰਾ ਕਰਨ ’ਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਦੇ ਬੀਤੇ ਦਿਨ ਤੋਂ ਬਿਜਲੀ ਨਾ ਆਉਣ ਕਾਰਨ ਪੱਖੇ ਅਤੇ ਲਾਈਟਾਂ ਬੰਦ ਹਨ।
ਇਸ ਮੌਕੇ ਦਾਖਲ ਮਰੀਜ਼ਾਂ ਨੂੰ ਗਰਮੀ ਤੋਂ ਕੁੱਝ ਰਾਹਤ ਦੇਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੱਖੀਆਂ ਲੈ ਕੇ ਝੱਲਦੇ ਨਜ਼ਰ ਆਏ। ਉਨ੍ਹਾਂ ਨੇ ਦੱਸਿਆ ਕਿ ਅਤਿ ਦੀ ਗਰਮੀ ਤੋਂ ਪ੍ਰੇਸ਼ਾਨ ਕੁੱਝ ਮਰੀਜ਼ ਤਾਂ ਹਸਪਤਾਲ ’ਚੋਂ ਛੁੱਟੀ ਲੈ ਚੁੱਕੇ ਹਨ। ਇਸ ਸਬੰਧੀ ਜਦੋਂ ਐੱਸਐੱਮਓ ਨੇ ਕਿਹਾ ਕਿ ਕੋਈ ਨੁਕਸ ਪੈਣ ਕਾਰਨ ਸਿਹਤ ਕੇਂਦਰ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਉਨ੍ਹਾਂ ਵੱਲੋਂ ਇਲੈਕਟ੍ਰੀਸ਼ਨ ਨੂੰ ਬੁਲਾ ਕੇ ਨੁਕਸ ਠੀਕ ਕਰਨ ਲਈ ਕਿਹਾ ਗਿਆ ਹੈ ਪਰ ਅਜੇ ਤੱਕ ਬਿਜਲੀ ਖ਼ਰਾਬ ਹੋਣ ਦੇ ਨੁਕਸ ਸਬੰਧੀ ਕੁਝ ਵੀ ਪਤਾ ਨਹੀਂ ਲੱਗ ਸਕਿਆ।
ਉਹ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਸਿਹਤ ਕੇਂਦਰ ਦੀ ਬਿਜਲੀ ਸਪਲਾਈ ਬਹਾਲ ਕਰਵਾਈ ਜਾਵੇਗੀ ਤਾਂ ਜੋ ਦਾਖ਼ਲ ਮਰੀਜਾਂ ਅਤੇ ਡਿਊਟੀ ਉੱਤੇ ਤਾਇਨਾਤ ਸਿਹਤ ਕਰਮੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਜਾ ਸਕੇ।

Advertisement

Advertisement
Advertisement