ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਜੀਆਈ ਵਿੱਚ ਆਊਟਸੋਰਸਡ ਵਰਕਰਾਂ ਦੀ ਹੜਤਾਲ ਕਾਰਨ ਮਰੀਜ਼ ਪ੍ਰੇਸ਼ਾਨ

11:30 AM Oct 12, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 11 ਅਕਤੂਬਰ
ਪੀਜੀਆਈ ਵਿੱਚ ਕੰਟਰੈਕਟ ਅਧਾਰ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ (ਐੱਸਏ) ਅਤੇ ਹਸਪਤਾਲ ਅਟੈਂਡੈਂਟਾਂ (ਐੱਚਏ) ਵੱਲੋਂ ਆਪਣੀਆਂ ਤਨਖਾਹਾਂ ਦੇ ਬਕਾਏ ਰਿਲੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ਜੋ ਕਿ ਅੱਜ ਦੇਰ ਸ਼ਾਮ ਤੱਕ ਵੀ ਜਾਰੀ ਰਹੀ।
ਕਾਮਿਆਂ ਦੀ ਹੜਤਾਲ ਕਾਰਨ ਪੀਜੀਆਈ ਵਿੱਚ ਸਫ਼ਾਈ ਵਿਵਸਥਾ ਸਣੇ ਓਪੀਡੀ, ਆਈਸੀਯੂ ਅਤੇ ਟਰੌਮਾ ਸੇਵਾਵਾਂ ਵਿੱਚ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲੀ ਕਾਮੇ ਅੱਜ ਆਪੋ-ਆਪਣੇ ਕੰਮ ਬੰਦ ਕਰਕੇ ਪਾਰਕ ਵਿੱਚ ਇਕੱਠੇ ਹੋਏ, ਜਿੱਥੇ ਉਨ੍ਹਾਂ ਪੀਜੀਆਈ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਦੌਰਾਨ ਕੋਈ ਵੀ ਆਊਟਸੋਰਸਡ ਵਰਕਰ ਕੰਮ ’ਤੇ ਨਹੀਂ ਜਾਵੇਗਾ। ਉੱਧਰ, ਪੀਜੀਆਈ ਪ੍ਰਬੰਧਨ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਹਸਪਤਾਲਾਂ ਨੂੰ ਇਸ ਸਮੇਂ ਦੌਰਾਨ ਮਰੀਜ਼ਾਂ ਨੂੰ ਪੀਜੀਆਈ ਵਿੱਚ ਰੈਫਰ ਨਾ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਰੈਫਰ ਹੋ ਕੇ ਆਉਣ ਵਾਲੇ ਮਰੀਜ਼ ਪ੍ਰੇਸ਼ਾਨ ਨਾ ਹੋਣ। ਇਸ ਤੋਂ ਇਲਾਵਾ ਹੜਤਾਲ ਕਰ ਕੇ ਪੀਜੀਆਈ ਵਿੱਚ ਮਰੀਜ਼ਾਂ ਦੀਆਂ ਕੁਝ ਚੋਣਵੀਆਂ ਸਰਜਰੀਆਂ ਅਤੇ ਕੁਝ ਚੋਣਵੇਂ ਮਰੀਜ਼ਾਂ ਨੂੰ ਦਾਖ਼ਲ ਕਰਨ ’ਤੇ ਰੋਕ ਲਗਾਈ ਗਈ ਹੈ। ਦੂਜੇ ਪਾਸੇ ਪੀਜੀਆਈ ਪ੍ਰਸ਼ਾਸਨ ਨੇ ਕਿਹਾ ਕਿ ਓਪੀਡੀ ਰਜਿਸਟਰੇਸ਼ਨਾਂ ਤੇ ਮਰੀਜ਼ਾਂ ਦੀ ਕੰਸਲਟੈਂਸੀ ਆਦਿ ਬਿਨਾਂ ਕਿਸੇ ਅੜਿੱਕੇ ਤੋਂ ਜਾਰੀ ਰਹੀ।

Advertisement

Advertisement