ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਨਾ ਲੜੀਵਾਰ ਧਮਾਕੇ: ਚਾਰ ਦੋਸ਼ੀਆਂ ਦੀ ਮੌਤ ਦੀ ਸਜ਼ਾ ਕੈਦ ’ਚ ਤਬਦੀਲ

07:58 AM Sep 12, 2024 IST

ਪਟਨਾ, 11 ਸਤੰਬਰ
ਪਟਨਾ ਹਾਈ ਕੋਰਟ ਨੇ 2013 ਦੇ ਲੜੀਵਾਰ ਧਮਾਕੇ ਕੇਸ ਵਿੱਚ ਚਾਰ ਦੋਸ਼ੀਆਂ ਦੀ ਮੌਤ ਦੀ ਸਜ਼ਾ ਅੱਜ 30 ਸਾਲ ਕੈਦ ਵਿੱਚ ਤਬਦੀਲ ਕਰ ਦਿੱਤੀ ਹੈ। ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਤੇ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਦੀ ਚੋਣ ਰੈਲੀ ਦੌਰਾਨ ਗਾਂਧੀ ਮੈਦਾਨ ’ਚ ਧਮਾਕੇ ਹੋਏ ਸਨ। ਜਸਟਿਸ ਆਸ਼ੂਤੋਸ਼ ਕੁਮਾਰ ਦੀ ਪ੍ਰਧਾਨਗੀ ਹੇਠਲੇ ਡਿਵੀਜ਼ਨ ਬੈਂਚ ਨੇ ਕੌਮੀ ਜਾਂਚ ਏਸੰਜੀ ਦੀ ਵਿਸ਼ੇਸ਼ ਅਦਾਲਤ ਵੱਲੋਂ ਦੋ ਹੋਰ ਦੋਸ਼ੀਆਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਜ਼ਿਕਰਯੋਗ ਹੈ ਕਿ ਨਵੰਬਰ 2021 ’ਚ ਇੱਕ ਵਿਸ਼ੇਸ਼ ਐੱਨਆਈਏ ਅਦਾਲਤ ਨੇ ਕੇਸ ਵਿੱਚ ਨੌਂ ਦੋਸ਼ੀਆਂ ’ਚੋਂ ਚਾਰ ਨੂੰ ਮੌਤ ਦੀ ਸਜ਼ਾ, ਦੋ ਨੂੰ ਉਮਰ ਕੈਦ, ਦੋ ਨੂੰ ਦਸ ਸਾਲ ਕੈਦ ਅਤੇ ਇੱਕ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਸੀ। -ਪੀਟੀਆਈ

Advertisement

Advertisement