ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਨਾ: ਵਿਰੋਧੀ ਧਿਰ ਦੀ ਮੀਟਿੰਗ ਸਮਾਪਤ: 17 ਪਾਰਟੀਆਂ ਨੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਇਕਜੁੱਟ ਹੋ ਕੇ ਲੜਨ ਦਾ ਫ਼ੈਸਲਾ ਕੀਤਾ

10:47 PM Jun 29, 2023 IST

ਪਟਨਾ, 23 ਜੂਨ

Advertisement

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਇੱਥੇ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵਿਰੋਧੀ ਮੋਰਚਾ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੀ ਮੇਜ਼ਬਾਨੀ ਬਿਹਾਰ ਦੇ ਮੁੱਖ ਮੰਤਰੀ ਜੇਡੀ(ਯੂ) ਦੇ ਨਿਤੀਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਕੀਤੀ। ਮੇਜ਼ਬਾਨ ਦੇ ਤੌਰ ‘ਤੇ ਨਿਤੀਸ਼ ਕੁਮਾਰ ਨੇ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਉਨ੍ਹਾਂ ਦੇ ਸੱਜੇ ਖੱਬੇ ਬੈਠੇ ਸਨ। ਇੱਥੇ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ 17 ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ।

Advertisement

ਅਗਲੀ ਮੀਟਿੰਗ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਬਿਹਾਰ ਦੇ ਮੁੱਖ ਮੰਤਰੀ ਦੀ ਰਿਹਾਇਸ਼ ਮਾਰਗ ‘ਤੇ ਹੋਈ ਬੈਠਕ ‘ਚ 15 ਵਿਰੋਧੀ ਪਾਰਟੀਆਂ ਦੇ 30 ਤੋਂ ਵੱਧ ਨੇਤਾਵਾਂ ਨੇ ਹਿੱਸਾ ਲਿਆ। ਸੂਤਰਾਂ ਨੇ ਕਿਹਾ ਕਿ ਮੀਟਿੰਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦਾ ਮੁਕਾਬਲਾ ਕਰਨ ਲਈ ਵਿਰੋਧੀ ਧਿਰਾਂ ਦੀ ਏਕਤਾ ਵੱਲ ਪਹਿਲਾ ਕਦਮ ਮੰਨਿਆ ਜਾ ਰਿਹਾ ਹੈ।

Advertisement
Tags :
ਇਕਜੁੱਟਸਮਾਪਤਕੀਤਾਚੋਣਾਂਦੀਆਂਪਟਨਾਪਾਰਟੀਆਂਫ਼ੈਸਲਾ:ਮੀਟਿੰਗਵਿਰੋਧੀ
Advertisement