ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ

06:57 AM Mar 28, 2024 IST
ਵਿਜੀਲੈਂਸ ਦੀ ਗਿ੍ਰਫ਼ਤ ਵਿੱਚ ਰਿਸ਼ਵਤ ਦੇ ਦੋਸ਼ ਹੇਠ ਕਾਬੂ ਕੀਤਾ ਪਟਵਾਰੀ।

ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਮਾਰਚ
ਵਿਜੀਲੈਂਸ ਬਿਊਰੋ ਨੇ ਤਹਿਸੀਲ ਦਸੂਹਾ ’ਚ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਇਕ ਮਹੀਨੇ ਤੋਂ ਰਿਸ਼ਵਤ ਕੇਸ ’ਚ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਪੰਨਵਾਂ ਵਾਸੀ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਮਾਲ ਪਟਵਾਰੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ’ਤੇ ਸਾਹਮਣੇ ਆਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਕੋਲੋਂ 5200 ਰੁਪਏ ਰਿਸ਼ਵਤੀ ਲਈ ਸੀ ਜਿਸ ਲਈ ਉਸ ਦੀ ਦਰਖ਼ਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ। ਉਨ੍ਹਾਂ ਦੱਸਿਆ ਕਿ ਪੜਤਾਲ ਕਰਨ ਉਪਰੰਤ ਦੋਸ਼ ਸਾਬਤ ਹੋਣ ’ਤੇ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement