ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

08:46 AM Jun 23, 2024 IST

ਪੱਤਰ ਪ੍ਰੇਰਕ
ਕਾਦੀਆਂ, 22 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਹਲਕਾ ਢਪਈ ਸਬ-ਤਹਿਸੀਲ ਕਾਦੀਆਂ ਦੇ ਮਾਲ ਪਟਵਾਰੀ ਨਵਿੰਦਰ ਪਾਲ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਹਰਜਾਪ ਸਿੰਘ ਦੀ ਸ਼ਿਕਾਇਤ ’ਤੇ ਹੋਈ ਹੈ। ਹਰਜਾਪ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਕਤ ਪਟਵਾਰੀ ਉਸ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਉਸ ਤੋਂ 2000 ਰੁਪਏ ਲੈ ਚੁੱਕਾ ਸੀ। ਹੁਣ ਉਹ ਹੋਰ ਦਸ ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਪਟਵਾਰੀ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Advertisement

Advertisement