For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

07:12 AM Jul 04, 2024 IST
ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
Advertisement

ਪੱਤਰ ਪ੍ਰੇਰਕ
ਪਠਾਨਕੋਟ, 3 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢਾਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਮਗਰੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Advertisement

Advertisement
Author Image

joginder kumar

View all posts

Advertisement
Advertisement
×