For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

08:47 AM Apr 02, 2024 IST
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ
Advertisement

ਪੱਤਰ ਪ੍ਰੇਰਕ
ਪਠਾਨਕੋਟ, 1 ਅਪਰੈਲ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਾਰਕਲਾਂ ਬਲਾਕ ਵਿੱਚ ਪਿੰਡ ਕੋਟ ਦੇ ਪਟਵਾਰੀ ਯਸ਼ਪਾਲ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਰਿਸ਼ਵਤ ਉਹ ਸ਼ਿਕਾਇਤਕਰਤਾ ਕੋਲੋਂ ਮਾਲ ਵਿਭਾਗ ਦੇ ਰਿਕਾਰਡ ਵਿੱਚ ਉਸ ਦੇ ਨਾਮ ’ਤੇ ਜ਼ਮੀਨ ਦੀ ਮਾਲਕੀ ਬਦਲਣ ਲਈ ਲੈ ਰਿਹਾ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਯਸ਼ਪਾਲ ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤ੍ਰਿਹਾੜੀ ਟੀਕਾ ਬਾਸਾ, ਤਹਿਸੀਲ ਧਾਰਕਲਾਂ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਨਾਂ ’ਤੇ ਜ਼ਮੀਨ ਦੀ ਮਾਲਕੀ ਨੂੰ ਰੈਵੇਨਿਊ ਰਿਕਾਰਡ ਵਿੱਚ ਤਬਦੀਲ ਕਰਨ ਲਈ 3,000 ਰੁਪਏ ਦੀ ਮੰਗ ਕੀਤੀ ਸੀ। ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਦੂਜੀ ਕਿਸ਼ਤ ਨੂੰ ਦਿੰਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।

Advertisement

Advertisement
Author Image

Advertisement
Advertisement
×