ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

08:22 AM Mar 13, 2024 IST

ਪੱਤਰ ਪ੍ਰੇਰਕ
ਰੂਪਨਗਰ, 12 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਕਤ ਪਟਵਾਰੀ ਨੇ ਉਸ ਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਜਿਸ ’ਚੋਂ 14,000 ਰੁਪਏ ਲੈ ਚੁੱਕਿਆ ਹੈ। ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ।

Advertisement

Advertisement