ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

09:03 AM Oct 17, 2024 IST

ਅੰਮ੍ਰਿਤਸਰ (ਟਨਸ): ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿੱਚ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਪਲਾਟ ਦੇ ਇੰਤਕਾਲ ਬਦਲੇ ਕਥਿਤ ਤੌਰ ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ।

Advertisement

Advertisement