For the best experience, open
https://m.punjabitribuneonline.com
on your mobile browser.
Advertisement

ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

09:00 AM Mar 20, 2024 IST
ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਬਠਿੰਡਾ ਵਿਜੀਲੈਂਸ ਟੀਮ ਦੀ ਹਿਰਾਸਤ ਵਿਚ ਮਾਲ ਪਟਵਾਰੀ। -ਫੋਟੋ: ਪਵਨ ਸ਼ਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ (ਜ਼ਿਲ੍ਹਾ ਬਠਿੰਡਾ) ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4 ਹਜ਼ਾਰ ਰੁਪਏ ਕਥਿਤ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ‘ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 6 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਪਟਵਾਰੀ ਪਹਿਲਾਂ ਹੀ 2 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Advertisement

Advertisement
Author Image

joginder kumar

View all posts

Advertisement
Advertisement
×