ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਵਾਰੀ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ: ਸੈਣੀ

07:27 AM Jan 08, 2025 IST
ਪਸ਼ੂ ਪਾਲਣ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀ ਵਿੱਚ ਵੱਛੇ ਨੂੰ ਦੁੱਧ ਪਿਲਾਉਂਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਪੀਪੀ ਵਰਮਾ
ਪੰਚਕੂਲਾ, 7 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਵਾਰੀਆਂ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਨਵੇਂ ਬਣੇ ਪਟਵਾਰੀ ਸਰਕਾਰ ਦਾ ਚਿਹਰਾ ਹਨ। ਉਨ੍ਹਾਂ ਨਵੇਂ ਬਣੇ 200 ਪਟਵਾਰੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਉਨ੍ਹਾਂ ਦੇ ਬੱਚੇ ਇਸ ਅਹੁਦੇ ਤੱਕ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪਟਵਾਰੀ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਦਾ ਸ਼ੀਸ਼ਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਟਵਾਰੀਆਂ ਦਾ ਹੁਣ ਸਿਰਫ ਕੰਮ ਕਰਨ ਦਾ ਤਰੀਕਾ ਬਦਲਿਆ ਹੈ। ਹੁਣ ਜਮ੍ਹਾਂਬੰਦੀ ਫੀਲਡ ਬੁੱਕ ਦੀ ਥਾਂ ਕੰਪਿਊਟਰ ਅਤੇ ਜ਼ਮੀਨ ਦੀ ਪੈਮਾਇਸ਼ ਲਈ ਰੌਬਿਟ ਆ ਗਿਆ ਹੈ। ਫਸਲਾਂ ਦੇ ਖਰਾਬੇ ਲਈ ਪੈਮਾਇਸ਼ ਲਈ ਹੁਣ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਿਖਲਾਈ ਅੱਜ ਸ਼ੁਰੂ ਹੋਈ ਹੈ, ਉਸ ਮਗਰੋਂ ਇਹ ਆਪਣੀ ਨਿਯੁਕਤੀ ਦੌਰਾਨ ਚੰਗੇ ਕੰਮ ਕਰਨਗੇ ਅਤੇ ਆਪਣਾ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਿਸੇ ਵੱਡੇ ਅਫ਼ਸਰ ਨੂੰ ਜਾਨਣ ਜਾਂ ਨਾ ਜਾਨਣ ਪਰ ਪਟਵਾਰੀਆਂ ਨੂੰ ਜ਼ਰੂਰ ਜਾਣਦੇ ਹਨ।
ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਲ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋਈ ਪਟਵਾਰੀਆਂ ਦੀ ਸਿਖਲਾਈ ਦੌਰਾਨ ਉਹ ਆਪਣੇ ਕੰਮ ਦਾ ਗਿਆਨ ਹਾਸਲ ਕਰਨਗੇ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨਗੇ।

Advertisement

ਪਸ਼ੂ ਪਾਲਣ ਵਿਭਾਗ ਦੀ ਪ੍ਰਦਰਸ਼ਨੀ ਵਿੱਚ ਪੁੱਜੇ ਮੁੱਖ ਮੰਤਰੀ

ਪੰਚਕੂਲਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਰਾਜ ਵਿੱਚ ਗਊ ਚਾਰਨ ਲਈ ਉਪਲਬਧ ਜ਼ਮੀਨ ਦੀ ਪਛਾਣ ਕੀਤੀ ਜਾਵੇਗੀ ਅਤੇ ਪੰਚਾਇਤਾਂ ਵੱਲੋਂ ਇਸ ਜ਼ਮੀਨ ਦੇ ਠੇਕੇ ਸਬੰਧੀ ਮਿਲਦੇ ਪੈਸੇ ਦੀ ਵਰਤੋਂ ਹੁਣ ਗਊ ਰੱਖਿਅਕਾਂ ਦੇ ਕੰਮਾਂ ਲਈ ਕੀਤੀ ਜਾਵੇਗੀ। ਮੁੱਖ ਮੰਤਰੀ ਅੱਜ ਇੱਥੇ ਗਊ ਸੇਵਾ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਗਊ ਰੱਖਿਅਕਾਂ ਲਈ 216.25 ਕਰੋੜ ਰੁਪਏ ਦੀ ਚਾਰੇ ਦੀ ਸਬਸਿਡੀ ਜਾਰੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਵੈ-ਨਿਰਭਰ ਬਣਨ ਵਾਲੇ ਗਊ ਆਸਰਾ ਸੰਚਾਲਕਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਛੋਟੇ ਵੱਛੇ ਨੂੰ ਦੁੱਧ ਵੀ ਪਿਲਾਇਆ। ਸ੍ਰੀ ਸੈਣੀ ਨੇ ਕਿਹਾ ਕਿ ਸਰਕਾਰ ਨੇ 10 ਸਾਲਾਂ ਵਿੱਚ ਰਜਿਸਟਰਡ ਗਊਸ਼ਾਲਾਵਾਂ ਨੂੰ ਚਾਰੇ ਲਈ ਲਗਪਗ 270 ਕਰੋੜ ਅਤੇ ਕਰੀਬ 350 ਸ਼ੈੱਡਾਂ ਅਤੇ ਚਾਰੇ ਦੇ ਗੋਦਾਮਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਵਿੱਤੀ ਸਾਲ ਵਿੱਚ ਚਾਰੇ ਦੀ ਖਰੀਦ ਲਈ 608 ਗਊ ਰੱਖਿਅਕਾਂ ਨੂੰ ਲਗਪਗ 66 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Advertisement
Advertisement