For the best experience, open
https://m.punjabitribuneonline.com
on your mobile browser.
Advertisement

ਪੀਏਯੂ: ਚੌਕੀਦਾਰਾਂ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਧਰਨਾ ਰਹੇਗਾ ਜਾਰੀ

08:32 AM Jul 08, 2023 IST
ਪੀਏਯੂ  ਚੌਕੀਦਾਰਾਂ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਧਰਨਾ ਰਹੇਗਾ ਜਾਰੀ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਜੁਲਾਈ
ਪੀਏਯੂ ਵਿੱਚ ਕੱਚੇ ਚੌਕੀਦਾਰਾਂ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ। ਇਨ੍ਹਾਂ ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਰੋਸ ਧਰਨਾ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਵੀ ਜਾਰੀ ਰੱਖਿਆ ਜਾਵੇਗਾ। ਇਹ ਮੁਲਾਜ਼ਮ ਚੌਕੀਦਾਰਾਂ ਦੀ ਭਰਤੀ ਲਈ ਲਾਈਆਂ ਸ਼ਰਤਾਂ ਨਰਮ ਕਰਨ ਦੀ ਮੰਗ ਕਰ ਰਹੇ ਹਨ। ਪੀਏਯੂ ਡੀਪੀਐਲ ਚੌਕੀਦਾਰ ਯੂਨੀਅਨ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਮੰਗ ਕੀਤੀ ਕਿ ਇਹ ਸ਼ਰਤਾਂ ਨਰਮ ਕਰ ਕੇ ਦੁਬਾਰਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

Advertisement

Advertisement
Tags :
Author Image

sukhwinder singh

View all posts

Advertisement
Advertisement
×