ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ: ਡਾਇੰਮਡ ਜੁਬਲੀ ਸੜਕ ਦਾ ਉਦਘਾਟਨ

07:54 AM Nov 26, 2024 IST
ਸੜਕ ਦੇ ਉਦਘਾਟਨ ਮੌਕੇ ਹਾਜ਼ਰ ਪੰਜਾਬ ਮੰਡੀ ਬੋਰਡ ਤੇ ਯੂਨੀਵਰਸਿਟੀ ਦੇ ਅਧਿਕਾਰੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਨਵੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ ਇੱਕ ਤੋਂ ਦਾਖਲ ਹੋਣ ਵਾਲੀ ਡਾਇੰਮਡ ਜੁਬਲੀ ਸੜਕ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਸੜਕ ਨੂੰ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਕਿਸਾਨ ਮੇਲੇ ਤੇ ਹੋਰ ਸਮਾਗਮਾਂ ਵਿੱਚ ਕਿਸਾਨਾਂ ਦੀ ਆਮਦ ਦੇ ਮੱਦੇਨਜ਼ਰ ਚੌੜਾ ਕੀਤਾ ਗਿਆ ਹੈ। ਸੜਕ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ ਨੇ ਕੀਤਾ। ਇਸ ਮੌਕੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਬਰਸਟ ਨੇ ਕਿਹਾ ਕਿ ਪੀਏਯੂ ਵਰਗੀ ਸੰਸਥਾ ਨਾਲ ਮਿਲ ਕੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨਾ ਪੰਜਾਬ ਰਾਜ ਮੰਡੀ ਬੋਰਡ ਲਈ ਬੇਹੱਦ ਮਾਣ ਦਾ ਮੌਕਾ ਹੈ। ਡਾ. ਗੋਸਲ ਨੇ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ। ਪ੍ਰਮੁੱਖ ਇੰਜਨੀਅਰ ਡਾ. ਵਿਸ਼ਵਜੀਤ ਸਿੰਘ ਹਾਂਸ ਤੇ ਮਿਲਖ ਅਧਿਕਾਰੀ ਡਾ. ਰਿਸ਼ੀਇੰਦਰਾ ਸਿੰਘ ਗਿੱਲ ਨੇ ਦੱਸਿਆ ਕਿ ਸੜਕ ਦੀ ਚੌੜਾਈ ਵਧਾ ਕੇ 24 ਤੋਂ 50 ਫੁੱਟ ਕੀਤੀ ਗਈ ਹੈ। ਸੜਕ ਕੰਢੇ 5 ਫੁੱਟ ਚੌੜੀ ਹਰਿਆਲੀ ਪੱਟੀ ਵੀ ਬਣਾਈ ਹੈ। ਇਸ ਦੇ ਨਾਲ ਹੀ ਗੋਲਡਨ ਜੁਬਲੀ ਚੌਕ ਨੂੰ ਵੀ 20 ਤੋਂ ਵਧਾ ਕੇ 30 ਫੁਟ ਕੀਤਾ ਹੈ।

Advertisement

Advertisement