ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਪੈਨਸ਼ਨਰਾਂ ਨੇ ਹੱਕੀ ਮੰਗਾਂ ਲਈ ਧਰਨਾ ਲਾਇਆ

07:49 AM Apr 27, 2024 IST

ਸਤਵਿੰਦਰ ਬਸਰਾ
ਲੁਧਿਆਣਾ, 26 ਅਪਰੈਲ
ਪੀਏਯੂ ਦੇ ਸਾਬਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਪੀਏਯੂ ਪੈਨਸ਼ਨਰਜ਼ ਐਂਡ ਰਿਟਾਇਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਪੀਏਯੂ ਦੇ ਥਾਪਰ ਹਾਲ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਕਰਕੇ ਹੀ ਅੱਜ ਉਨ੍ਹਾਂ ਨੂੰ ਇਹ ਰੋਸ ਧਰਨਾ ਦੇਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 3 ਮਈ ਨੂੰ ਮੁੜ ਰੋਸ ਧਰਨਾ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਕਾਮਰੇਡ ਡੀ ਪੀ ਮੌੜ ਨੇ ਕਿਹਾ ਕਿ ਉਹ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੀਏਯੂ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਜਨਵਰੀ 2016 ਤੋਂ ਜੂਨ 2021 ਦਰਮਿਆਨ ਸੇਵਾਮੁਕਤ ਹੋਏ ਵਿਅਕਤੀਆਂ ਨੂੰ ਸੋਧੀਆਂ ਦਰਾਂ ’ਤੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੁਟੀ ਦੇਣ; ਜਨਵਰੀ 2024 ਦਾ ਐਲਟੀਏ, ਸੀਨੀਅਰ ਅਤੇ ਜੂਨੀਅਰ ਦੇ ਕੇਸਾਂ ਦਾ ਨਿਪਟਾਰਾ ਕਰਨ, ਪੰਜਾਬ ਸਰਕਾਰ ਦੇ ਪੈਨਸ਼ਨਰਾਂ ਵਾਂਗ ਮਹੀਨੇ ਦੇ ਪਹਿਲੇ ਦਿਨ ਪੈਨਸ਼ਨ ਯਕੀਨੀ ਬਣਾਏ ਜਾਣਾ, ਮੈਡੀਕਲ ਬਿੱਲਾਂ ਦਾ ਸਮੇਂ ਸਿਰ ਭੁਗਤਾਨ, ਪੈਨਸ਼ਨ ਦਾ ਭੁਗਤਾਨ ਭਾਰਤੀ ਸਟੇਟ ਬੈਂਕ ਵਿੱਚ ਸਿੱਧੇ ਤੌਰ ’ਤੇ ਕਰਨ, ਆਦਿ ਸ਼ਾਮਲ ਹਨ। ਕਾਮਰੇਡ ਜੋਗਿੰਦਰ ਰਾਮ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਪਰੋਕਤ ਅਨੁਸਾਰ ਮਸਲਿਆਂ ਦਾ ਹੱਲ ਨਾ ਕੀਤਾ ਤਾਂ 3 ਮਈ ਨੂੰ ਇੱਕ ਹੋਰ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨੂੰ ਕਾਮਰੇਡ ਬਲਦੇਵ ਸਿੰਘ ਵਾਲੀਆ, ਮਨਮੋਹਨ ਸਿੰਘ, ਕਾਮਰੇਡ ਪਰਮਜੀਤ ਗਿੱਲ, ਜੈਪਾਲ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ ਅਤੇ ਡਾ. ਗੁਲਜ਼ਾਰ ਪੰਧੇਰ, ਕਾਮਰੇਡ ਐੱਮ ਐੱਸ ਭਾਟੀਆ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement