For the best experience, open
https://m.punjabitribuneonline.com
on your mobile browser.
Advertisement

ਪੀਏਯੂ ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਐਵਾਰਡ ਪ੍ਰਾਪਤ

08:38 AM Mar 19, 2024 IST
ਪੀਏਯੂ ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਐਵਾਰਡ ਪ੍ਰਾਪਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਮਾਰਚ
ਪੀਏਯੂ ਨੂੰ ਸਾਲ 2023-24 ਲਈ ਆਲ ਇੰਡੀਆ ਕੁਆਰਡੀਨੇਟਿਡ ਖੋਜ ਪ੍ਰਾਜੈਕਟ ਤਹਿਤ ਸਰਵੋਤਮ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਐਵਾਰਡ ਨਾਲ ਨਿਵਾਜ਼ਿਆ ਗਿਆ। ਇਹ ਐਵਾਰਡ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਬੀਤੇ ਦਿਨੀਂ ਸਿਫਟ ਲੁਧਿਆਣਾ ’ਚ ਹੋਈ ਕਾਰਜਸ਼ਾਲਾ ਦੌਰਾਨ ਪ੍ਰਦਾਨ ਕੀਤਾ ਗਿਆ।
ਇਸ ਕੇਂਦਰ ਨੂੰ ਦੇਸ਼ ਭਰ ਦੇ 29 ਹੋਰ ਕੇਂਦਰਾਂ ਵਿੱਚੋਂ ਸਭ ਤੋਂ ਬਿਹਤਰ ਕੰਮ ਕਾਜ ਲਈ ਸਰਵੋਤਮ ਕੇਂਦਰ ਐਵਾਰਡ ਮਿਲਿਆ। ਪੀਏਯੂ ਕੇਂਦਰ ਨੇ ਵਢਾਈ ਤੋਂ ਬਾਅਦ ਫਸਲਾਂ ਦੀ ਤਕਨਾਲੋਜੀ ਦੇ ਵਿਕਾਸ ਵਿੱਚ ਬਿਹਤਰੀਨ ਯੋਗਦਾਨ ਪਾਇਆ। ਇਸ ਐਵਾਰਡ ਨੂੰ ਦੇਣ ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਨਿਰਦੇਸ਼ਕ ਜਨਰਲ ਡਾ. ਐੱਮਐੱਮ ਝਾਅ ਮੌਜੂਦ ਸਨ। ਉਨ੍ਹਾਂ ਤੋਂ ਇਲਾਵਾ ਡਾ. ਕੇ ਨਰਸੀਆਹ, ਸਿਫਟ ਦੇ ਨਿਰਦੇਸ਼ਕ ਡਾ. ਨਚਿਕੇਤ ਕੋਤਵਾਲੀ ਵਾਲੇ ਅਤੇ ਕੁਝ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਇਸ ਕਾਰਜ ਦੇ ਮੁੱਖ ਨਿਗਰਾਨ ਡਾ. ਐੱਮਐੱਸ ਆਲਮ ਨੇ ਕਿਹਾ ਕਿ ਕੇਂਦਰ ਵੱਲੋਂ ਤਕਨਾਲੋਜੀਆਂ ਦੇ ਵਿਕਾਸ ਵਿੱਚ ਕੀਤੇ ਗਏ ਕੰਮ ਵਿੱਚ ਸਟੀਵੀਆ ਪਾਊਡਰ ਤਿਆਰ ਕਰਨ, ਮੈਥੇ ਦੇ ਤੇਲ ਦੀ ਪ੍ਰੋਸੈਸਿੰਗ ਅਤੇ ਆਂਵਲੇ ਦੇ ਜੂਸ ਸਬੰਧੀ ਕੀਤੇ ਕੰਮ ਪ੍ਰਮੁੱਖ ਹਨ। ਪੀਏਯੂ ਦੇ ਉਪ ਕੁਲਪਤੀ ਡਾ. ਸਤਬਿੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਅਤੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਟੀ ਸੀ ਮਿੱਤਲ ਨੇ ਪੂਰੀ ਟੀਮ ਨੂੰ ਵਧਾਈ ਦਿੱਤੀ।

Advertisement

Advertisement
Author Image

Advertisement
Advertisement
×