ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਅਧਿਆਪਕਾਂ ਦਾ ਧਰਨਾ: ਮੰਤਰੀ ਵੱਲੋਂ ਭਰੋਸੇ ਦੇ ਬਾਵਜੂਦ ਕਿਸੇ ਨਾ ਲਈ ਸਾਰ

07:04 AM Sep 19, 2024 IST
ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਪੀਏਯੂ ਦੇ ਅਧਿਆਪਕ।

ਸਤਵਿੰਦਰ ਬਸਰਾ
ਲੁਧਿਆਣਾ, 18 ਸਤੰਬਰ
ਕਿਸਾਨ ਮੇਲੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੀਏਯੂ ਦੇ ਅਧਿਆਪਕਾਂ ਨੂੰ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਤੋਂ ਬਾਅਦ ਵੀ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ, ਜਿਸ ਕਰਕੇ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਧਰਨੇ ’ਤੇ ਬੈਠੇ ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਇਸੇ ਤਰ੍ਹਾਂ ਅਵੇਸਲਾਪਣ ਦਿਖਾਉਂਦੀ ਰਹੀ ਤਾਂ ਆਉਂਦੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਮੇਲੇ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਪੀਏਯੂ ਅਧਿਆਪਕਾਂ ਨੂੰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਇਸ ਭਰੋਸੇ ਮਗਰੋਂ ਅੱਜ ਪੰਜਵੇਂ ਦਿਨ ਵੀ ਅਧਿਆਪਕਾਂ ਨਾਲ ਕਿਸੇ ਅਧਿਕਾਰੀ ਜਾਂ ਮੰਤਰੀ ਦੀ ਮੀਟਿੰਗ ਤੈਅ ਨਹੀਂ ਕਰਵਾਈ ਗਈ। ਸਰਕਾਰ ਦੇ ਇਸ ਰੁੱਖੇ ਵਿਵਹਾਰ ਕਾਰਨ ਅਧਿਆਪਕਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਜਿਸ ਤਹਿਤ ਅੱਜ ਅਧਿਆਪਕਾਂ ਨੇ ਵਰਸਿਟੀ ਦੇ ਵੱਖ ਵੱਖ ਵਿਭਾਗਾਂ ਅੱਗੇ ਰੋਸ ਰੈਲੀ ਕੱਢੀ ਗਈ ਅਤੇ ਥਾਪਰ ਹਾਲ ਅੱਗੇ ਧਰਨਾ ਲਾਇਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੀਏਯੂ ਟੀਚਰਜ਼ ਐਸਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਅਧਿਆਪਕਾਂ ਨੂੰ ਸੋਧੇ ਹੋਏ ਭੱਤੇ ਅਤੇ ਗਰੈਚੁਟੀ ਦੇਣ, ਪਹਿਲੀ ਜਨਵਰੀ 2016 ਤੋਂ ਸੋਧੇ ਹੋਏ ਤਨਖਾਹ ਦੇ ਬਕਾਏ ਦਾ ਭੁਗਤਾਨ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਲਾਗੂ ਕਰਨ, ਪਹਿਲੀ ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਸੋਧੀਆਂ ਪੈਨਸ਼ਨਾਂ ਜਾਰੀ ਕਰਨ, ਮਹਿੰਗਾਈ ਭੱਤੇ ਦੀਆਂ ਤਿੰਨ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਕਈ ਵਾਰ ਸਬੰਧਤ ਅਧਿਕਾਰੀਆਂ ਤੇ ਮੰਤਰੀਆਂ ਨੂੰ ਮੰਗ ਪੱਤਰ ਦੇ ਚੁੱਕੀ ਹੈ, ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਦੌਰਾਨ ਮੰਤਰੀ ਵੱਲੋਂ ਦਿੱਤੇ ਭਰੋਸੇ ਮਗਰੋਂ ਉਨ੍ਹਾਂ ਨੂੰ ਆਸ ਬੱਝੀ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ਵਿੱਚ ਸਰਕਾਰ ਨੇ ਅਧਿਆਪਕਾਂ ਦੀਆਂ ਉਕਤ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

Advertisement

Advertisement