ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਵੱਲੋਂ ਕਰਵਾਏਗੀ ਪੇਂਡੂ ਕਿਸਾਨਾਂ ਲਈ ਖੇਤੀ ਸਬੰਧੀ ਤਿਮਾਹੀ ਕੋਰਸ

07:50 AM Jul 05, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਜੁਲਾਈ
ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਹਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 1 ਅਗਸਤ ਤੋਂ 31 ਅਕਤੂਬਰ ਤੱਕ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਪੀਏਯੂ ਵਿੱਚ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਉਮਰ ਦੇ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ। ਸਿਖਿਆਰਥੀਆਂ ਨੂੰ ਖੇਤੀਬਾੜੀ ਵਿਸ਼ਿਆਂ ਤੋਂ ਇਲਾਵਾ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਦਾਖਲਾ ਲੈਣ ਦੇ ਚਾਹਵਾਨ ਆਪਣੇ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਵੈੱਬਸਾਈਟ www.pau.edu ਦੇ ਲਿੰਕ ’ਤੇ ਆਨਲਾਈਨ ਬਿਨੈ ਪੱਤਰ ਭੇਜ ਸਕਦੇ ਹਨ। ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ 25 ਜੁਲਾਈ ਹੈ। ਇੰਟਰਵਿਊ 30 ਜੁਲਾਈ ਨੂੰ ਸਵੇਰੇ 10 ਵਜੇ ਪੀਏਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਹੋਵੇਗੀ। ਉਮੀਦਵਾਰ ਦਸਵੀਂ ਪਾਸ ਅਤੇ ਉਮਰ ਦੇ ਸਬੂਤ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਚੁਣੇ ਜਾਣ ਵਾਲੇ ਸਿਖਿਆਰਥੀ ਤੋਂ 1000 ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀ ਨੂੰ ਹੀ ਵਾਪਸ ਦਿੱਤੀ ਜਾਵੇਗੀ। ਫ਼ੀਸ 1000 ਰੁਪਏ ਹੈ ਅਤੇ ਰਿਹਾਇਸ਼ ਦੀ 300 ਰੁਪਏ ਪ੍ਰਤੀ ਮਹੀਨਾ ਫ਼ੀਸ ਲਈ ਜਾਵੇਗੀ। ਸਫ਼ਲਤਾਪੂਰਵਕ ਕੋਰਸ ਸੰਪੰਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

Advertisement

Advertisement
Advertisement