ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਯੁਵਕ ਮੇਲਾ: ਪ੍ਰਸ਼ਨੋਤਰੀ ਮੁਕਾਬਲਿਆਂ ਨੇ ਪਰਖਿਆ ਵਿਦਿਆਰਥੀਆਂ ਦਾ ਗਿਆਨ

08:40 AM Nov 16, 2024 IST
ਕੁਇਜ਼ ਦੌਰਾਨ ਸਵਾਲਾਂ ਦੇ ਜਵਾਬ ਦਿੰਦੇ ਹੋਏ ਵਿਦਿਆਰਥੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਨਵੰਬਰ
ਪੀ ਏ ਯੂ ਵਿੱਚ ਜਾਰੀ ਯੁਵਕ ਮੇਲੇ ਵਿੱਚ ਅੱਜ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵੱਖ ਵੱਖ ਵਿਸ਼ਿਆਂ ’ਤੇ ਕੁਇਜ਼ ਕਰਵਾਏ ਗਏ। ਕੁਇਜ਼ ਦਾ ਸੰਚਾਲਨ ਡੀਏਵੀ ਕਾਲਜ ਅਬੋਹਰ ਦੇ ਅਧਿਆਪਕ ਡਾ. ਅਜੈ ਖੋਸਲਾ ਨੇ ਕੀਤਾ। ਅੱਜ ਇਨ੍ਹਾਂ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਸ਼ਾਮਲ ਹੋਏ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਧੀਕ ਨਿਰਦੇਸ਼ਕ ਖੋਜ ਡਾ. ਆਰ.ਐੱਸ ਸੇਠੀ ਵੀ ਸ਼ਾਮਲ ਸਨ ਜਦਕਿ ਮੁਕਾਬਲਿਆਂ ਦੀ ਪ੍ਰਧਾਨਗੀ ਪੀਏਯੂ ਦੇ ਕੰਪਟਰੋਲਰ ਡਾ. ਸ਼ੰਮੀ ਕਪੂਰ ਨੇ ਕੀਤੀ। ਡਾ. ਬਰਾੜ ਨੇ ਆਪਣੇ ਭਾਸ਼ਣ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਫਲ ਨਾ ਹੋਣ ਵਾਲੇ ਵਿਦਿਆਰਥੀਆਂ ਨੂੰ ਅਗਲੀ ਵਾਰ ਹੋਰ ਤਿਆਰੀ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਸ਼ੰਮੀ ਕਪੂਰ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਅਕਾਦਮਿਕ ਵਿਕਾਸ ਦੇ ਬਹੁਤ ਜ਼ਰੂਰੀ ਅੰਗ ਵਜੋਂ ਦੇਖੇ ਜਾਣੇ ਚਾਹੀਦੇ ਹਨ। ਡਾ. ਨਿਰਮਲ ਜੌੜਾ ਨੇ ਸਵਾਗਤ ਦੇ ਸ਼ਬਦ ਬੋਲਦਿਆਂ ਵੱਖ-ਵੱਖ ਸ਼ਖਸੀਅਤਾਂ ਨਾਲ ਜਾਣ ਪਛਾਣ ਕਰਵਾਈ। ਅੰਤ ਵਿੱਚ ਧੰਨਵਾਦ ਦੇ ਸ਼ਬਦ ਡਾ. ਰੁਪਿੰਦਰ ਕੌਰ ਨੇ ਕਹੇ। ਇਸ ਦੌਰਾਨ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ। ਬੀਤੇ ਕੱਲ ਦੇ ਮੁਕਾਬਲਿਆਂ ਵਿੱਚੋਂ ਨਾਲਾ ਬੁਣਨ ਦੇ ਮੁਕਾਬਲੇ ਵਿੱਚ ਖੇਤੀਬਾੜੀ ਕਾਲਜ ਦੀ ਜਸਮੀਨ ਕੌਰ, ਇੰਨੂ ਬਣਾਉਣ ਵਿੱਚ ਕਮਿਊਨਿਟੀ ਸਾਇੰਸ ਕਾਲਜ ਦੀ ਗਗਨਪ੍ਰੀਤ ਕੌਰ, ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲੇ ਵਿੱਚ ਬੇਸਿਕ ਸਾਇੰਸ ਕਾਲਜ ਦੇ ਪ੍ਰਿੰਸ ਬਾਲੀ, ਛਿੱਕੂ ਬਣਾਉਣ ਦੇ ਮੁਕਾਬਲੇ ਵਿੱਚ ਕਮਿਊਨਿਟੀ ਸਾਇੰਸ ਕਾਲਜ ਦੀ ਦਮਨਦੀਪ ਕੌਰ, ਪੀੜ੍ਹੀ ਬੁਣਨ ਦੇ ਮੁਕਾਬਲੇ ਵਿੱਚ ਬੇਸਿਕ ਸਾਇੰਸ ਕਾਲਜ ਦੇ ਮੁਹੰਮਦ ਮਿਰਾਜੂਦੀਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Advertisement

Advertisement