For the best experience, open
https://m.punjabitribuneonline.com
on your mobile browser.
Advertisement

ਪਵਿਤ ਕੌਰ ਨੇ ਪਿਤਾ ਸਿਮਰਨਜੀਤ ਮਾਨ ਦੀ ਚੋਣ ਮੁਹਿੰਮ ਭਖਾਈ

07:16 AM May 09, 2024 IST
ਪਵਿਤ ਕੌਰ ਨੇ ਪਿਤਾ ਸਿਮਰਨਜੀਤ ਮਾਨ ਦੀ ਚੋਣ ਮੁਹਿੰਮ ਭਖਾਈ
ਪਿੰਡ ਬਲਿਆਲ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਪਵਿਤ ਕੌਰ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਧੀ ਪਵਿਤ ਕੌਰ ਵੱਲੋਂ ਅੱਜ ਬਲਾਕ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਪਵਿਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਿਮਰਨਜੀਤ ਸਿੰਘ ਮਾਨ ਪਿਛਲੇ ਚਾਰ ਦਹਾਕਿਆਂ ਤੋਂ ਲਗਾਤਾਰ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰਾਂ ਦੌਰਾਨ ਜੇਲ੍ਹਾਂ, ਥਾਣਿਆਂ ਵਿੱਚ ਤਸੀਹੇ ਦਿੱਤੇ ਗਏ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਪਰ ਉਨ੍ਹਾਂ ਨੇ ਕਦੇ ਵੀ ਕਿਸੇ ਹਕੂਮਤ ਦੀ ਈਨ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਸੰਸਦ ਵਿਚ ਵੀ ਨਿਧੜਕ ਹੋ ਕੇ ਪੰਜਾਬ ਦੇ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ, ‘ਆਪ’, ਬਾਦਲ ਦਲ ਅਤੇ ਭਾਜਪਾ ਦੀਆਂ ਨੀਤੀਆਂ ਪੰਜਾਬ ਅਤੇ ਪੰਥ ਵਿਰੋਧੀ ਹਨ, ਜਿਸ ਕਾਰਨ ਇਨ੍ਹਾਂ ਪਾਰਟੀਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ।
ਉਨ੍ਹਾਂ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਨੈਬ ਸਿੰਘ ਰਾਮਪੁਰਾ, ਸੁਖਵਿੰਦਰ ਸਿੰਘ ਬਲਿਆਲ, ਜਸਪਾਲ ਸਿੰਘ ਮਾਹੀ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×