ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਵਨ ਕਲਿਆਣ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਨਿਯੁਕਤ

07:12 AM Jun 15, 2024 IST

ਅਮਰਾਵਤੀ (ਆਂਧਰਾ ਪ੍ਰਦੇਸ਼), 14 ਜੂਨ
ਆਂਧਰਾ ਪ੍ਰਦੇਸ਼ ਸਰਕਾਰ ਨੇ ਅੱਜ ਜਨਸੈਨਾ ਪਾਰਟੀ ਦੇ ਮੁਖੀ ਪਵਨ ਕਲਿਆਣ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਹੈ। ਅਦਾਕਾਰ ਤੋਂ ਸਿਆਸਤਦਾਨ ਬਣੇ ਕਲਿਆਣ ਨੂੰ ਪੰਚਾਇਤ ਰਾਜ ਤੇ ਦਿਹਾਤੀ ਵਿਕਾਸ ਮੰਤਰਾਲੇ ਤੋਂ ਇਲਾਵਾ ਵਾਤਾਵਰਨ, ਜੰਗਲਾਤ ਅਤੇ ਸਾਇੰਸ ਤੇ ਤਕਨੀਕੀ ਵਿਭਾਗ ਦਿੱਤੇ ਗਏ ਹਨ। ਟੀਡੀਪੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੂੰ ਮਨੁੱਖੀ ਵਸੀਲੇ ਵਿਕਾਸ, ਸੂਚਨਾ ਤਕਨੀਕ ਅਤੇ ਸੰਚਾਰ ਵਿਭਾਗ ਦਿੱਤੇ ਗਏ ਹਨ। ਚੰਦਰਬਾਬੂ ਨਾਇਡੂ ਸਮੇਤ 24 ਮੰਤਰੀਆਂ ਨੇ ਬੁੱਧਵਾਰ ਨੂੰ ਹਲਫ਼ ਲਿਆ ਸੀ। ਅਨੀਤਾ ਵੰਗਲਾਪੁਡੀ ਨੂੰ ਗ੍ਰਹਿ ਮੰਤਰਾਲਾ ਦਿੱਤਾ ਜਾ ਸਕਦਾ ਹੈ। ਪੀ ਨਰਾਇਣ ਨੂੰ ਮੁੱਖ ਵਿਭਾਗਾਂ ਵਿੱਚੋਂ ਇੱਕ ਮਿਉਂਸਿਪਲ ਪ੍ਰਸ਼ਾਸਨ ਦਿੱਤਾ ਗਿਆ ਹੈ ਜਿਸ ਕੋਲ ਅਮਰਾਵਤੀ ਨੂੰ ਰਾਜਧਾਨੀ ਖੇਤਰ ਵਜੋਂ ਵਿਕਸਤ ਕਰਨ ਦੀ ਜ਼ਿੰਮੇਵਾਰੀ ਹੋਵੇਗੀ। -ਪੀਟੀਆਈ

Advertisement

Advertisement