For the best experience, open
https://m.punjabitribuneonline.com
on your mobile browser.
Advertisement

ਪਵਨ ਕੁਮਾਰ ਬਣੇ ਜ਼ਿਲ੍ਹਾ ਪ੍ਰਧਾਨ

07:00 AM Apr 10, 2024 IST
ਪਵਨ ਕੁਮਾਰ ਬਣੇ ਜ਼ਿਲ੍ਹਾ ਪ੍ਰਧਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 9 ਅਪਰੈਲ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਇਕਾਈ ਦੀ ਚੋਣ ਸਟੇਟ ਅਬਜ਼ਰਵਰ ਬਲਵੀਰ ਸਿਵੀਆ ਦੀ ਅਵਾਈ ਹੇਠ ਸਰਬਸੰਮਤੀ ਨਾਲ ਕਰਵਾਈ ਗਈ| ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸਬੰਧਤ ਜਥੇਬੰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਟੈਕਨੀਕਲ ਐਂਡ ਮਕੈਨੀਕਲ ਐਂਪਲਾਈਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ| ਕੁਲਵਿੰਦਰ ਸਿੰਘ ਗੋਨੇਆਣਾ ਵੱਲੋਂ ਪਿਛਲੀ ਜ਼ਿਲ੍ਹਾ ਇਕਾਈ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ ਗਈ| ਇਸ ਮੌਕੇ ਹਾਜ਼ਰ ਨੁਮਾਇੰਦਿਆਂ ਵੱਲੋਂ ਪਵਨ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ, ਪਵਨ ਮੋਂਗਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਓਮਕਾਰ ਯਾਦਵ ਨੂੰ ਸਹਾਇਕ ਸਕੱਤਰ, ਜਗਸੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੀਮਾ ਅਤੇ ਨਿਰਮਲ ਕੌਰ ਨੂੰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਗੋਨੇਆਣਾ ਨੂੰ ਵਿੱਤ ਸਕੱਤਰ, ਜੋਗਿੰਦਰ ਸਿੰਘ ਸਮਾਘ ਨੂੰ ਸਹਾਇਕ ਵਿੱਤ ਸਕੱਤਰ, ਮਨਦੀਪ ਸਿੰਘ ਨੂੰ ਪ੍ਰੈੱਸ ਸਕੱਤਰ, ਜਲਵਿੰਦਰ ਸਿੰਘ ਨੂੰ ਸਹਾਇਕ ਪ੍ਰੈੱਸ ਸਕੱਤਰ, ਤ੍ਰਿਲੋਕ ਸਿੰਘ, ਕੁਲਵਿੰਦਰ ਕੌਰ ਅਤੇ ਵੀਰਪਾਲ ਕੌਰ ਨੂੰ ਜੱਥੇਬੰਦਕ ਸਕੱਤਰ ਸਰਬਸੰਮਤੀ ਨਾਲ ਚੁਣਿਆ ਗਿਆ।

Advertisement

Advertisement
Author Image

joginder kumar

View all posts

Advertisement
Advertisement
×