ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਵਨ ਸੈਣੀ ਨੇ ਵਿਕਾਸ ਕਾਰਜਾਂ ਦੇ ਨਾਂ ’ਤੇ ਵੋਟਾਂ ਮੰਗੀਆਂ

09:19 AM Sep 22, 2024 IST
ਪਿੰਡ ਸੰਗਰਾਣੀ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਵਨ ਸੈਣੀ। -ਫੋਟੋ: ਗੁਲਿਆਨੀ

ਪੱਤਰ ਪ੍ਰੇਰਕ
ਨਰਾਇਣਗੜ੍ਹ, 21 ਸਤੰਬਰ
ਭਾਜਪਾ ਉਮੀਦਵਾਰ ਪਵਨ ਸੈਣੀ ਨੇ ਨਰਾਇਣਗੜ੍ਹ ਦੇ ਪਿੰਡ ਸੰਗਰਾਣੀ ਤੇ ਰੋਅਮਾਜਰਾ ਸਣੇ ਹੋਰ ਪਿੰਡਾਂ ਦਾ ਦੌਰਾ ਕਰਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ। ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਵਨ ਸੈਣੀ ਨੇ ਕਿਹਾ ਕਿ ਭਾਜਪਾ ਸਬਕਾ ਸਾਥ ਸਬਕਾ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਹਰਿਆਣਾ ਵਿੱਚ ਵਿਕਾਸ ਕਾਰਜ ਕਰਵਾਏ ਹਨ ਅਤੇ ਭਾਜਪਾ ਲੋਕਾਂ ਕੋਲੋਂ ਵਿਕਾਸ ਦੇ ਮੁੱਦੇ ’ਤੇ ਹੀ ਵੋਟ ਦੇਣ ਦੀ ਅਪੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਪਵਨ ਸੈਣੀ ਨੇ ਕਿਹਾ ਕਿ ਉਹ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਵੱਲੋਂ ਦਿੱਤੀ ਪੱਗ ਨੂੰ ਝੁਕਾਉਣਾ ਬਹੁਤ ਦੂਰ ਦੀ ਗੱਲ ਹੈ, ਇਸ ਨੂੰ ਖਰੋਚ ਵੀ ਨਹੀਂ ਆਣ ਦੇਣਗੇ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਜੋ ਵੀ ਅਧੂਰਾ ਕੰਮ ਰਹਿ ਗਿਆ ਹੈ, ਉਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਉਸਨੂੰ ਸੇਵਾ ਕਰਨ ਦਾ ਇੱਕ ਮੌਕਾ ਦੇਣ। ਇਸ ਮੌਕੇ ਸੰਜੀਵ ਸੰਗਰਾਣੀ, ਰਮਨ ਸੈਣੀ, ਸੁਰਿੰਦਰ ਰਾਣਾ, ਰਾਕੇਸ਼ ਬਿੰਦਲ, ਗੁਲਸ਼ਨ ਸੈਣੀ, ਸੋਨੂੰ ਸੰਗਰਾਣੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement