ਪੇਅ ਅਨਾਮਲੀ: ਈਟੀਟੀ ਅਧਿਆਪਕਾਂ ਨੇ ਮੰਗ ਪੱਤਰ ਦਿੱਤਾ, ਧਰਨਾ ਭਲਕੇ
10:27 PM Jun 23, 2023 IST
ਪੱਤਰ ਪ੍ਰੇਰਕ
Advertisement
ਸ਼ੇਰਪੁਰ, 6 ਜੂਨ
ਈਟੀਟੀ ਅਧਿਆਪਕ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੇਅ ਅਨਾਮਲੀ ਦੂਰ ਕਰਨ ਤੇ ਹੋਰ ਅਹਿਮ ਮੰਗਾਂ ਦੇ ਹੱਲ ਲਈ ਬੀਪੀਈਓ ਦਫ਼ਤਰ ਕਹੇਰੂ ਵਿੱਚ 8 ਜੂਨ ਨੂੰ ਧਰਨਾ ਲਾਏ ਜਾਣ ਦਾ ਐਲਾਨ ਕੀਤਾ ਹੈ। ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਕੁਲਵਿੰਦਰ ਸਿੰਘ ਜਹਾਂਗੀਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਘਨੌਰ ਨੇ ਭਰਾਤਰੀ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਮਗਰੋਂ ਦੱਸਿਆ ਕਿ ਪੇਅ ਅਨਾਮਲੀ ਦੂਰ ਕਰਵਾਉਣ ਲਈ ਕਾਫ਼ੀ ਸਮੇਂ ਤੋਂ ਦਫ਼ਤਰ ਤੱਕ ਪਹੁੰਚ ਕੀਤੀ ਗਈ ਹੈ ਪਰ ਅਧਿਆਪਕਾਂ ਦੀਆਂ ਅਪੀਲਾਂ ਦਲੀਲਾਂ ਨੂੰ ਅੱਖੋਂ-ਪਰੋਖੇ ਕਰਨ ਤੋਂ ਖਫ਼ਾ ਅਧਿਆਪਕਾਂ ਨੇ ਹੁਣ 8 ਜੂਨ ਨੂੰ ਧਰਨਾ ਲਾਉਣ ਦਾ ਫੈਸਲਾ ਲਿਆ ਹੈ।
Advertisement
Advertisement