For the best experience, open
https://m.punjabitribuneonline.com
on your mobile browser.
Advertisement

ਪੇਅ ਸਕੇਲ: ਮੁਲਾਜ਼ਮਾਂ ਦੀ ਸਰਕਾਰ ਨਾਲ ਗੱਲਬਾਤ ਮੁੜ ਬੇਸਿੱਟਾ ਰਹੀ

07:56 AM Jul 19, 2024 IST
ਪੇਅ ਸਕੇਲ  ਮੁਲਾਜ਼ਮਾਂ ਦੀ ਸਰਕਾਰ ਨਾਲ ਗੱਲਬਾਤ ਮੁੜ ਬੇਸਿੱਟਾ ਰਹੀ
ਸਿਰਸਾ ਵਿਚ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੰਦੇ ਹੋਏ ਮੁਲਾਜ਼ਮ।
Advertisement

ਪ੍ਰਭੂ ਦਿਆਲ
ਸਿਰਸਾ, 18 ਜੁਲਾਈ
ਕਲੈਰੀਕਲ ਸਟਾਫ ਦੀ ਪੇਅ-ਸਕੇਲ ਦੀ ਚਿਰੋਕਣੀ ਮੰਗ ਸਬੰਧੀ ਸਰਕਾਰ ਨਾਲ ਦੂਜੇ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਰਮਚਾਰੀਆਂ ’ਚ ਭਾਰੀ ਰੋਸ ਹੈ। ਆਪਣੀ ਮੰਗ ਪੂਰੀ ਕਰਵਾਉਣ ਲਈ ਕਲੈਰੀਕਲ ਐਸੋਸੀਏਸ਼ਨ ਵੈਲਫੇਅਰ ਸੁਸਾਇਟੀ ਦੇ ਬੈਨਰ ਹੇਠ ਕਰਮਚਾਰੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਮਿਨੀ ਸਕੱਤਰੇਤ ’ਚ ਧਰਨਾ ਦੇ ਰਹੇ ਕਰਮਚਾਰੀਆਂ ਨੂੰ ਸਬੰਧਨ ਕਰਦਿਆਂ ਸੁਸਾਇਟੀ ਦੇ ਸੂਬਾ ਜਨਰਲ ਸਕੱਤਰ ਸਤੀਸ਼ ਕੁਮਾਰ ਢਾਕਾ ਕਲੈਰੀਕਲ ਸਟਾਫ਼ ਨੂੰ ਕੱਲ੍ਹ ਸਰਕਾਰੀ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੇ ਸਾਰੇ ਪਹਿਲੂਆਂ ਅਤੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਜਨਰਲ ਸਕੱਤਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਾਂਤਮਈ ਧਰਨੇ ਵਿੱਚ ਬੈਠੇ ਮੁਲਾਜ਼ਮਾਂ ਅਤੇ ਹਰਿਆਣਾ ਰਾਜ ਵਿੱਚ ਕੰਮ ਕਰਦੇ ਸਾਰੇ ਵਿਭਾਗਾਂ, ਬੋਰਡਾਂ, ਮਿਉਂਸਿਪਲ ਬਾਡੀਜ਼ ਅਤੇ ਯੂਨੀਵਰਸਿਟੀਆਂ ਦੇ ਕਲੈਰੀਕਲ ਮੁਲਾਜ਼ਮਾਂ ਨੂੰ 20 ਜੁਲਾਈ ਨੂੰ ਪੰਚਕੂਲਾ ਪੁੱਜਣ ਦਾ ਸੱਦਾ ਦਿੱਤਾ। ਜਨਰਲ ਸਕੱਤਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਾਇਬ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×