For the best experience, open
https://m.punjabitribuneonline.com
on your mobile browser.
Advertisement

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

02:37 PM Sep 06, 2024 IST
ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ
ਫਾਈਲ ਫੋਟੋ
Advertisement

ਮਾਨਵ ਮੰਡੇਰ
ਲੁਧਿਆਣਾ, 6 ਸਤੰਬਰ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿੱਚ ਡਾਕਟਰੀ ਸੇਵਾਵਾਂ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਕਾਰਨ ਡਾਕਟਰਾਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

Advertisement

ਹੜਤਾਲ ਬਾਰੇ ਪਹਿਲਾਂ ਹੀ ਸੂਚਿਤ ਕਰਨ ਲਈ ਡਾਕਟਰ ਮਰੀਜ਼ਾਂ ਨੂੰ ਓਪੀਡੀ ਦੀਆਂ ਪਰਚੀਆਂ ਦੇ ਨਾਲ ਹੜਤਾਲ ਦੌਰਾਨ ਆਪਣੀਆਂ ਮੰਗਾਂ ਦਾ ਇੱਕ ਪਰਚਾ ਵੀ ਵੰਡ ਰਹੇ ਹਨ।
ਪੀਸੀਐਮਐਸਏ ਦੇ ਸੂਬਾ ਪ੍ਰਧਾਨ ਅਖਿਲ ਸਰੀਨ ਨੇ ਕਿਹਾ ਕਿ ਡਾਕਟਰ 6 ਅਤੇ 7 ਸਤੰਬਰ ਨੂੰ ਹਾਜ਼ਰ ਹੋਣ ਵਾਲੇ ਸਾਰੇ ਓਪੀਡੀ ਮਰੀਜ਼ਾਂ ਨੂੰ ਘੱਟੋ ਘੱਟ ਦੋ ਤੋਂ ਤਿੰਨ ਹਫ਼ਤਿਆਂ ਦੀਆਂ ਦਵਾਈਆਂ ਲਿਖ ਕੇ ਦੇ ਰਹੇ ਹਨ, ਤਾਂ ਜੋ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅਣਮਿੱਥੇ ਸਮੇਂ ਲਈ ਸੇਵਾਵਾਂ ਨੂੰ ਮੁਅੱਤਲ ਕਰਨ ਵਿੱਚ ਸਫ਼ਲਤਪੂਰਵਕ ਮਦਦ ਕੀਤੀ ਜਾ ਸਕੇ।
ਡਾਕਟਰਾਂ ਦੀਆਂ ਮੰਗਾਂ ਵਿਚ ਤਰੱਕੀ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਹੋਰ ਮੰਗਾਂ ਦੇ ਨਾਲ ਕੰਮ ਵਾਲੀ ਥਾਂ 'ਤੇ ਸੁਰੱਖਿਆ ਦੇ ਮੁੱਦੇ ਸ਼ਾਮਲ ਹਨ।

ਐਸੋਸੀਏਸ਼ਨ ਪ੍ਰਧਾਨ ਅਖਿਲ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਲੋੜ ਤੋਂ ਅੱਧੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ। ਮਰੀਜ਼ਾਂ ਨੂੰ ਦੇਖਣ ਤੋਂ ਇਲਾਵਾ, ਡਾਕਟਰਾਂ ਨੂੰ ਹੋਰ ਜ਼ਿੰਮੇਵਾਰੀਆਂ ਜਿਵੇਂ ਕਿ ਵੀਆਈਪੀ ਅਤੇ ਐਮਰਜੈਂਸੀ ਡਿਊਟੀਆਂ, ਪੋਸਟਮਾਰਟਰਮ ਅਤੇ ਮੈਡੀਕੋ ਕਾਨੂੰਨੀ ਕੇਸਾਂ ਨਾਲ ਦਾ ਬੋਝ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਦੀਆਂ 4600 ਮਨਜ਼ੂਰ ਅਸਾਮੀਆਂ ਹਨ ਜਿਨ੍ਹਾਂ ਵਿੱਚੋਂ 2800 ਖਾਲੀ ਪਈਆਂ ਹਨ।

ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਇੱਕ ਹੋਰ ਵੱਡੀ ਮੰਗ ਵਿੱਚ ਕੰਮ ਵਾਲੀਆਂ ਥਾਵਾਂ ’ਤੇ ਹਰ ਸਮੇਂ ਸੁਰੱਖਿਆ ਸ਼ਾਮਲ ਹੈ ਕਿਉਂਕਿ ਉਨ੍ਹਾਂ ਨੂੰ ਅਕਸਰ ਗੁੱਸੇ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮਾਰ ਝੱਲਣੀ ਪੈਂਦੀ ਹੈ।

Advertisement
Tags :
Author Image

Puneet Sharma

View all posts

Advertisement