ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਅੰਤਿਮ ਸੰਸਕਾਰ

08:51 AM Aug 29, 2024 IST
ਨਿਰਮਲ ਸਿੰਘ ਭੰਗੂ (ਇਨਸੈੱਟ) ਦੀ ਚਿਤਾ ਨੂੰ ਅਗਨੀ ਭੇਟ ਕਰਦੀ ਹੋਈ ਉਨ੍ਹਾਂ ਦੀ ਧੀ ਬਰਿੰਦਰ ਕੌਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਅਗਸਤ
ਪਰਲਜ਼ ਗਰੁੱਪ ਦੇ ਐੱਮਡੀ ਅਤੇ ਰੀਅਲ ਅਸਟੇਟ ਦੇ ਉੱਘੇ ਕਾਰੋਬਾਰੀ ਨਿਰਮਲ ਸਿੰਘ ਭੰਗੂ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਸ ਦੀ ਧੀ ਬਰਿੰਦਰ ਕੌਰ ਨੇ ਆਪਣੇ ਪਿਤਾ ਦੀ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਆਈਜੀ ਰਣਬੀਰ ਸਿੰਘ ਖੱਟੜਾ, ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਗਿਲਕੋ ਵੈੱਲੀ ਦੇ ਐਮਡੀ ਅਤੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ, ਨਿਰਮਲ ਭੰਗੂ ਦੇ ਜੱਦੀ ਪਿੰਡ ਅਟਾਰੀ (ਚਮਕੌਰ ਸਾਹਿਬ) ਦੇ ਸਰਪੰਚ ਅਮਰ ਸਿੰਘ, ਨੰਬਰਦਾਰ ਜਸਵੀਰ ਸਿੰਘ ਮੌਜੂਦ ਸਨ।
ਕਾਬਿਲੇਗੌਰ ਨਿਰਮਲ ਸਿੰਘ ਭੰਗੂ ਵੱਖ-ਵੱਖ ਸੂਬਿਆਂ ਦੇ ਨਿਵੇਸ਼ਕਾਂ ਨਾਲ ਕਥਿਤ ਤੌਰ ’ਤੇ 45 ਹਜ਼ਾਰ ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਸਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਸੀ। ਬੀਤੀ 25 ਅਗਸਤ ਨੂੰ ਅਚਾਨਕ ਨਿਰਮਲ ਸਿੰਘ ਭੰਗੂ ਦੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਤਿਹਾੜ ਜੇਲ੍ਹ ਦਿੱਲੀ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਦਾ ਦੇਹਾਂਤ ਹੋ ਗਿਆ। ਭੰਗੂ ਦੀ ਪਤਨੀ ਪ੍ਰੇਮ ਕੌਰ ਵੀ ਜੇਲ੍ਹ ਵਿੱਚ ਹੈ। ਉੱਚ ਅਦਾਲਤ ਨੇ ਉਸ ਦੀ ਤਮਾਮ ਜਾਇਦਾਦ ਕੁਰਕ ਕਰਕੇ ਨਿਵੇਸ਼ਕਾਂ ਦਾ ਇੱਕ-ਇੱਕ ਪੈਸਾ ਵਾਪਸ ਕਰਨ ਦੇ ਆਦੇਸ਼ ਦਿੱਤੇ ਸਨ।
ਭੰਗੂ ਦਾ ਪਰਿਵਾਰ ਵੀ ਇਹ ਗੱਲ ਕਹਿ ਰਿਹਾ ਹੈ ਕਿ ਨਿਵੇਸ਼ਕਾਂ ਦੀ ਪਾਈ-ਪਾਈ ਦਾ ਹਿਸਾਬ ਕੀਤਾ ਜਾਵੇਗਾ।

Advertisement

ਬਰਿੰਦਰ ਕੌਰ ਨੇ ਨਿਵੇਸ਼ਕਾਂ ਨੂੰ ਪੈਸੇ ਮੋੜਨ ਦਾ ਦਿੱਤਾ ਭਰੋਸਾ

ਪਰਲਜ਼ ਗਰੁੱਪ ਦੇ ਮਾਲਕ ਮਰਹੂਮ ਨਿਰਮਲ ਸਿੰਘ ਭੰਗੂ ਦੇ ਪਰਿਵਾਰ ਦਾ ਕਹਿਣਾ ਹੈ ਕਿ ਨਿਵੇਸ਼ਕਾਂ ਦੀ ਪਾਈ-ਪਾਈ ਦਾ ਹਿਸਾਬ ਕੀਤਾ ਜਾਵੇਗਾ। ਉਨ੍ਹਾਂ ਦੀ ਧੀ ਬਰਿੰਦਰ ਕੌਰ ਨੇ ਸੋਸ਼ਲ ਮੀਡੀਆ ’ਤੇ ਪਬਲਿਕ ਨੋਟਿਸ ਰੂਪੀ ਪੋਸਟ ਅਪਲੋਡ ਕਰਕੇ ਕਿਹਾ ਹੈ ਕਿ ਪਰਲਜ਼ ਗਰੁੱਪ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਦੇ ਪੈਸੇ ਮੋੜਨ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਪਰਲਜ਼ ਗਰੁੱਪ ਦੇ ਹਰੇਕ ਨਿਵੇਸ਼ਕ ਨੂੰ ਪੈਸੇ ਵਾਪਸ ਮੋੜਨ ਦੇ ਹੱਕ ਵਿੱਚ ਸਨ। ਉਨ੍ਹਾਂ ਸਾਰੇ ਨਿਵੇਸ਼ਕਾਂ ਨੂੰ ਪੈਸੇ ਮੋੜਨ ਦਾ ਭਰੋਸਾ ਦਿੱਤਾ।

Advertisement
Advertisement