ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਲਜ਼ ਘੁਟਾਲਾ: ਬੈਲਾ ਵਿਸਟਾ ਦਾ ਭਗੌੜਾ ਡਾਇਰੈਕਟਰ ਗ੍ਰਿਫ਼ਤਾਰ

07:40 AM Jul 20, 2024 IST

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 19 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਿਟਡ (ਪੀਏਸੀਐੱਲ) ਮਾਮਲੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਿਟਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਮੁੰਬਈ ਹਵਾਈ ਅੱਡੇ ਤੋਂ ਦੁਬਈ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਵਿਜੀਲੈਂਸ ਅਨੁਸਾਰ ਮੁਲਜ਼ਮ ਪਿੰਡ ਘੋਲੂਮਾਜਰਾ (ਡੇਰਾਬੱਸੀ) ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ ’ਚ ਚਾਰ ਸਾਲ ਪਹਿਲਾਂ 16 ਜੁਲਾਈ 2020 ਨੂੰ ਦਰਜ ਕੀਤੇ ਮਾਮਲੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀਏਸੀਐੱਲ ਨੂੰ ਪਿੰਡ ਘੋਲੂਮਾਜਰਾ ਅਤੇ ਹੋਰਨਾਂ ਥਾਵਾਂ ’ਤੇ ਪਰਲਜ਼ ਗਰੁੱਪ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ’ਤੇ ਰੋਕ ਲਗਾਈ ਹੋਈ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਫੀਨੋਮੀਨਲ ਕਨਸਟ੍ਰੱਕਸ਼ਨ ਪ੍ਰਾਈਵੇਟ ਲਿਮਿਟਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਿਟਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿੱਚ ਪੀਏਸੀਐੱਲ ਦੀ ਅਦਾਲਤ ਵੱਲੋਂ ਵਿਵਾਦਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ’ਤੇ ਬੈਲਾ ਵਿਸਟਾ-01 ਅਤੇ ਬੈਲਾ ਵਿਸਟਾ-02 ਨਾਂ ਦੀਆਂ ਦੋ ਕਲੋਨੀਆਂ ਤਿਆਰ ਕੀਤੀਆਂ ਗਈਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਹੈ।

Advertisement

Advertisement
Advertisement