For the best experience, open
https://m.punjabitribuneonline.com
on your mobile browser.
Advertisement

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਗ੍ਰਿਫ਼ਤਾਰ

07:40 AM May 13, 2024 IST
ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਗ੍ਰਿਫ਼ਤਾਰ
ਭਾਜਪਾ ਆਗੂਆਂ ਦਾ ਵਿਰੋਧ ਕਰਨ ਲਈ ਧਰਨਾ ਦਿੰਦੇ ਹੋਏ ਕਿਸਾਨ।
Advertisement

ਜਸਵੰਤ ਜੱਸ
ਫ਼ਰੀਦਕੋਟ, 12 ਮਈ
ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਪਿੰਡਾਂ ਵਿੱਚ ਵਿਰੋਧ ਕਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਨਿਹਾਲ ਸਿੰਘ ਅਤੇ ਗੁਰਮੀਤ ਸਿੰਘ ਸੰਗਰਾਹੂਰ ਨੂੰ ਅੱਜ ਫ਼ਰੀਦਕੋਟ ਪੁਲੀਸ ਨੇ ਗ੍ਰਿਫ਼ਤਾਰ ਕਰ ਕੇ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਭੇਜ ਦਿੱਤਾ। ਫ਼ਰੀਦਕੋਟ ਦੇ ਪਿੰਡਾਂ ਵਿੱਚ ਭਾਜਪਾ ਆਗੂਆਂ ਅਤੇ ਉਮੀਦਵਾਰ ਦਾ ਪਿਛਲੇ ਕਈ ਦਿਨਾਂ ਤੋਂ ਸਖ਼ਤ ਵਿਰੋਧ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲੀਸ ਨੇ ਅੱਜ ਇਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਨੇ ਸਾਦਿਕ ਪੁਲੀਸ ਥਾਣੇ ਸਾਹਮਣੇ ਰੋਸ ਧਰਨਾ ਦਿੱਤਾ ਅਤੇ ਦੋਸ਼ ਲਾਇਆ ਕਿ ਜ਼ਿਲ੍ਹਾ ਪੁਲੀਸ ਭਾਜਪਾ ਆਗੂਆਂ ਦੇ ਚੋਣ ਪ੍ਰਚਾਰ ਵਿੱਚ ਸ਼ਾਮਲ ਹੋ ਰਹੀ ਹੈ ਅਤੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।
ਕਿਸਾਨ ਆਗੂ ਸਰਬਜੀਤ ਸਿੰਘ, ਰਾਜਵੀਰ ਸਿੰਘ, ਗੁਰਜੰਟ ਸਿੰਘ ਢਿੱਲੋਂ, ਬਲੌਰ ਸਿੰਘ, ਸਤਬੀਰ ਸਿੰਘ, ਭੁਪਿੰਦਰ ਸਿੰਘ, ਬਖਤੌਰ ਸਿੰਘ, ਸੁਲੱਖਣ ਸਿੰਘ, ਜਸਵਿੰਦਰ ਸਿੰਘ ਝਬੇਲਵਾਲੀ, ਮੰਗਾ ਸਿੰਘ ਆਜ਼ਾਦ, ਲਖਵੰਤ ਸਿੰਘ ਕਿਰਤੀ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਜਾਂਦਾ ਤਾਂ 15 ਮਈ ਨੂੰ ਜ਼ਿਲ੍ਹਾ ਪੁਲੀਸ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਦਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ ਅਤੇ ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਸਖ਼ਤੀ ਵਰਤਦਿਆਂ ਪੁਲੀਸ ਨੂੰ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਸਨ।

Advertisement

ਹੰਸ ਰਾਜ ਹੰਸ ਨੂੰ ਭਾਜਪਾ ਕਾਰਨ ਝੱਲਣਾ ਪੈ ਸਕਦਾ ਹੈ ਨੁਕਸਾਨ

ਮੋਗਾ/ਫ਼ਤਹਿਗੜ੍ਹ ਪੰਜਤੂਰ (ਮਹਿੰਦਰ ਸਿੰਘ ਰੱਤੀਆਂ/ਹਰਦੀਪ ਸਿੰਘ): ਫ਼ਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ਭਾਜਪਾ ਵੱਲੋਂ ਹੰਸ ਰਾਜ ਹੰਸ, ਕਾਂਗਰਸ ਵੱਲੋਂ ਬੀਬੀ ਅਮਰਜੀਤ ਕੌਰ ਸਾਹੋਕੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਧਰਮਕੋਟ ਅਤੇ ਆਮ ਆਦਮੀ ਪਾਰਟੀ ਵੱਲੋਂ ਅਦਾਕਾਰ ਕਰਮਜੀਤ ਅਨਮੋਲ ਕਿਸਮਤ ਅਜ਼ਮਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਕਾਰਨ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਧਰਮਕੋਟ ਹਲਕੇ ਦੇ ਪਿੰਡ ਢੋਲੇਵਾਲਾ ਤੇ ਧਰਮਕੋਟ ਤੇ ਹੋਰ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਹੰਸ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਾਇਜ਼ ਹਨ ਤੇ ਉਹ ਲਗਾਤਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਆ ਰਹੇ ਹਨ।

Advertisement

Advertisement
Author Image

Advertisement