ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

06:13 AM Sep 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਸਤੰਬਰ
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਬਾਰੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ ਵਿਭਾਗ ਦੀ ਵੈੱਬਸਾਈਟ ’ਤੇ 9 ਸਤੰਬਰ ਤੋਂ 30 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਡਾਰਕ ਜ਼ੋਨ ਵਾਲੇ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜਿਨ੍ਹਾਂ ਦੀਆਂ ਮੋਟਰਾਂ ’ਤੇ ਪਹਿਲਾਂ ਤੋਂ ਹੀ ਮਾਈਕਰੋ ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ਵਿੱਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ ’ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ।

Advertisement

Advertisement