For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਰਾਹਗੀਰ ਹਲਾਕ

10:09 AM Apr 29, 2024 IST
ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਰਾਹਗੀਰ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਪਰੈਲ
ਥਾਣਾ ਮੋਤੀ ਨਗਰ ਦੇ ਇਲਾਕੇ ਸ਼ਿਵ ਚੌਕ ਵਿੱਚ ਇੱਕ ਮੋਟਰਸਾਈਕਲ ਸਵਾਰ ਵੱਲੋਂ ਟੱਕਰ ਮਾਰਨ ਕਾਰਨ ਇੱਕ ਰਾਹਗੀਰ ਦੀ ਮੌਤ ਹੋ ਗਈ ਹੈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਗੁਰੂ ਅਰਜਨ ਦੇਵ ਨਗਰ ਨੇੜੇ ਮਿਲਟਰੀ ਕੈਂਪ ਢੋਲੇਵਾਲ ਵਾਸੀ ਸੁਧਾ ਕੁਮਾਰੀ ਨੇ ਦੱਸਿਆ ਹੈ ਕਿ ਉਹ ਆਪਣੇ ਪਿਤਾ ਮਨੋਜ ਕੁਮਾਰ ਨਾਲ ਕੈਂਸਰ ਹਸਪਤਾਲ ਵੱਲ ਜਾ ਰਹੀ ਸੀ ਤਾਂ ਸ਼ਿਵ ਚੌਕ ਤੋਂ ਥੋੜ੍ਹਾ ਪਿੱਛੇ ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਦੇ ਚਾਲਕ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਮੋਟਰਸਾਈਕਲ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਮਨੋਜ ਕੁਮਾਰ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਗੁਰਦੀਪ ਸਿੰਘ ਵਾਸੀ ਪਿੰਡ ਸਿਉਤਾ ਪਾਇਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×