ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਸ਼ੁਰੂ
07:46 AM Mar 07, 2024 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਮਾਰਚ
ਆਬਕਾਰੀ ਤੇ ਕਰ ਵਿਭਾਗ ਨਾਲ ਸਬੰਧਤ ਮਨਸਿਟੀਰੀਅਲ ਕਰਮਚਾਰੀਆਂ ਨੇ ਅੱਜ ਦੋ ਰੋਜ਼ਾ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਆਪਣਾ ਕੰਮਕਾਜ਼ ਰੋਕ ਕੇ ਧਰਨਾ ਦਿੱਤਾ। ਆਪਣੀਆਂ ਮੰਗਾਂ ਲਈ ਅੰਦੋਲਨ ਦੇ ਰਾਹ ਪਏ ਇਨ੍ਹਾਂ ਕਰਮਚਾਰੀਆਂ ਨੇ ਦੱਸਿਆ ਕਿ 11 ਮਾਰਚ ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ। ਵਿਖਾਵਾਕਾਰੀ ਮੰਗ ਕਰ ਰਹੇ ਹਨ ਕਿ 2021 ਤੋਂ ਲੇਖਾਕਾਰਾਂ ਦੀਆਂ ਅਤੇ 2022 ਤੋਂ ਸੀਨੀਅਰ ਸਹਾਇਕਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਤੁਰੰਤ ਅਮਲ ਵਿਚ ਲਿਆਂਦੀਆਂ ਜਾਣ। ਇਸ ਤੋਂ ਇਲਾਵਾ ਸੁਪਰਡੈਂਟ ਗਰੇਡ-2, ਸੀਨੀਅਰ ਸਕੇਲ ਸਟੈਨੋਗ੍ਰਾਫ਼ਰਾਂ, ਸਟੈਨੋਟਾਈਪਿਸਟ ਤੋਂ ਜੂਨੀਅਰ ਸਕੇਲ ਸਟੈਨੋ ਦੀਆਂ ਪਦ ਉੱਨਤੀਆਂ ਮਨਿਸਟਰੀਅਲ ਸਟਾਫ਼ ਤੋਂ ਈਟੀਓ ਦੀਆਂ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਆਸਾਮੀਆਂ ਦੇ ਸਰਵਿਸ ਰੂਲ ਫਾਈਨਲ ਕਰਨ ਵਿਚ ਹੋ ਰਹੀ ਬੇਲੋੜੀ ਦੇਰੀ ਵਰਗੀਆਂ ਹੋਰ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।
Advertisement
Advertisement