ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਨਸ਼ਨਰਾਂ ਵੱਲੋਂ ਸਰਕਾਰ ’ਤੇ ਮੰਗਾਂ ਅਣਗੌਲਿਆਂ ਕਰਨ ਦਾ ਦੋਸ਼

08:07 AM May 04, 2024 IST
ਮਹਿਲ ਕਲਾਂ ਵਿੱਚ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਆਗੂ।

ਨਵਕਿਰਨ ਸਿੰਘ
ਮਹਿਲ ਕਲਾਂ, 3 ਮਈ
ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਸਥਾਨਕ ਬੀਡੀਪੀਓ ਕੰਪਲੈਕਸ ਵਿਖੇ ਹੋਈ।ਇਸ ਮੌਕੇ ਇਕੱਤਰ ਹੋਏ ਪੈਨਸ਼ਨਰਾਂ ਵੱਲੋਂ ‘ਆਪ’ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਗਾਏ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਸਹਾਇਕ ਸਕੱਤਰ ਅਮਰਜੀਤ ਸਿੰਘ ਮਹਿਲ ਖੁਰਦ, ਸਹਾਇਕ ਖਜ਼ਾਨਚੀ ਨੱਥਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਪੈਨਸ਼ਨਰ ਪਿਛਲੇ ਦੋ ਸਾਲ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ‘ਆਪ’ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਕੋਈ ਕਦਮ ਨਹੀਂ ਪੁੱਟਿਆ ਗਿਆ ਹੈ, ਡੀਏ ਦੀਆਂ ਕਿਸ਼ਤਾਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਕੱਟੇ ਭੱਤੇ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਜੀਤ ਸਿੰਘ ਛਾਪਾ, ਮਾਸਟਰ ਨਿਰਪਾਲ ਸਿੰਘ ਜਲਾਲਦੀਵਾਲ, ਵਰਿੰਦਰ ਸਿੰਘ ਕਲਾਲਾ, ਇੰਦਰਜੀਤ ਸਿੰਘ ਕੁਤਬਾ, ਸੋਹਣ ਸਿੰਘ ਮਹਿਲ ਕਲਾਂ, ਭੋਲਾ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ।

Advertisement

Advertisement
Advertisement