ਪੈਨਸ਼ਨਰਾਂ ਵੱਲੋਂ ‘ਆਪ’ ਦੇ ਵਿਰੋਧ ਦਾ ਐਲਾਨ
ਪੱਤਰ ਪ੍ਰੇਰਕ
ਚੇਤਨਪੁਰਾ, 12 ਮਈ
ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮਦਨ ਗੋਪਾਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮਦਨ ਲਾਲ ਮੰਨਣ ਜਨ-ਸਕੱਤਰ ਨੇ ਏਜੰਡਾ ਪੇਸ਼ ਕੀਤਾ। ਯਸ਼ਦੇਵ ਦੇਵ ਡੋਗਰਾ ਨੇ ਵਿਤ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸੁਖਦੇਵ ਰਾਜ ਕਾਲੀਆ ਨੇ ਦੱਸਿਆ ਕਿ ਕਨਵੈਨਸ਼ਨ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਨਾਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਇਸ ਕਾਰਨ ਸਰਕਾਰ ਪੈਂਨਸ਼ਨਰਾਂ ਲਈ ਧੋਖੇਬਾਜ਼ ਸਾਬਤ ਹੋਈ ਹੈ। ਉਨ੍ਹਾਂ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਵਿੱਚ ਪਾਰਟੀ ਦਾ ਵਿਰੋਧ ਕੀਤਾ ਜਾਵੇ।
ਇਸ ਮੌਕੇ ਪ੍ਰਿੰਸੀਪਲ ਬਲਦੇਵ ਸਿੰਘ ਸੰਧੂ, ਕਰਤਾਰ ਸਿੰਘ ਐਮਏ, ਬ੍ਰਹਮਦੇਵ, ਗੁਲਸ਼ਨ ਕੁਮਾਰ, ਰਾਮੇਸ਼ ਭਨੋਟ, ਗੁਰਬਚਨ ਸਿੰਘ, ਬਲਕਾਰ ਨਈਅਰ, ਲਖਬੀਰ ਸਿੰਘ ਢੋਟ, ਸੰਤਾ ਸਿੰਘ (ਪੀਪੀ), ਹਰਭਜਨ ਸਿੰਘ ਖੇਲਾ, ਸਤਨਾਮ ਸਿੰਘ ਪਾਖਰਪੁਰਾ, ਪ੍ਰਿੰਸੀਪਲ ਸੋਹਨ ਲਾਲ ਆਦਿ ਹਾਜ਼ਰ ਸਨ।