ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਮੁਹਾਲੀ ਰੈਲੀ ’ਚ ਵੱਡਾ ਇਕੱਠ ਕਰਨ ਦੀ ਤਿਆਰੀ

11:57 AM Oct 14, 2024 IST
ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਵਿੱਚ ਸ਼ਾਮਲ ਪੈਨਸ਼ਨਰ।

ਪੱਤਰ ਪ੍ਰੇਰਕ
ਸਮਰਾਲਾ, 13 ਅਕਤੂਬਰ
ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਸਮਰਾਲਾ ਵਿੱਚ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸੰਗਠਨ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੂੰ ਉਨ੍ਹਾਂ ਦੇ 83ਵੇਂ ਜਨਮ ਦਿਨ ’ਤੇ ਮੁਬਾਰਕਬਾਦ ਦਿੱਤੀ ਗਈ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮਗਰੋਂ ਰਿਟਾਇਰਡ ਲੈਕਚਰਾਰ ਹਰੀ ਚੰਦ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਸਮੁੱਚਾ ਮੁਲਾਜ਼ਮ ਤੇ ਪੈਨਸ਼ਨਰ ਵਰਗ ਸੜਕਾਂ ’ਤੇ ਹੈ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤਣ ’ਤੇ ਵੀ ਸਰਕਾਰ ਨੇ ਪੈਨਸ਼ਨਾਂ ਤੇ ਮੁਲਾਜ਼ਮਾਂ ਦੀ ਇੱਕ ਵੀ ਮੰਗ ਨਹੀਂ ਮੰਨੀ, ਇਕ ਜਨਵਰੀ 2016 ਤੋਂ ਪੇਅ ਕਮਿਸ਼ਨ ਦੇ ਬਕਾਏ ਅਤੇ 12 ਫ਼ੀਸਦ ਡੀ.ਏ. ਦੀਆਂ ਕਿਸ਼ਤਾਂ ਦੇਣੀਆਂ ਬਾਕੀ ਹਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ 22 ਅਕਤੂਬਰ ਦੀ ਰੈਲੀ ਨੂੰ ਮੁਹਾਲੀ ਵਿੱਚ ਪੈਨਸ਼ਨਰਾਂ ਦਾ ਲਾ ਮਿਸਾਲ ਇਕੱਠ ਹੋਵੇਗਾ। ਮੀਟਿੰਗ ਵਿੱਚ ਸੀਨੀਅਰ ਵਾਈਸ ਪ੍ਰਧਾਨ ਦਲੀਪ ਸਿੰਘ, ਮਾਸਟਰ ਕੁਲਭੂਸ਼ਣ ਅਤੇ ਨੇਤਰ ਸਿੰਘ ਮੁੱਤਿਓਂ ਨੇ ਵੀ ਸੰਬੋਧਨ ਕੀਤਾ। ਅਖੀਰ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਤੇ 22 ਅਕਤੂਬਰ ਨੂੰ ਮੁਹਾਲੀ ਵਿਖੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਵਿਜੈ ਕੁਮਾਰ ਸ਼ਰਮਾ ਨੇ ਬਾਖੂਬੀ ਨਿਭਾਈ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਟੀਕੇ ਸ਼ਰਮਨ, ਕੈਸ਼ੀਅਰ ਕੁਲਵੰਤ ਰਾਏ, ਪੈਨਸ਼ਨਰ ਭਵਨ ਦੇ ਪ੍ਰਧਾਨ ਮੇਲਾ ਸਿੰਘ, ਗੁਰਚਰਨ ਸਿੰਘ, ਰਤਨ ਲਾਲ, ਬ੍ਰਿਜ ਮੋਹਨ, ਮਾ. ਗੁਰਚਰਨ ਸਿੰਘ, ਪ੍ਰਿੰਸੀਪਲ ਰਘਵੀਰ ਸਿੰਘ, ਮਾ. ਦਰਸ਼ਨ ਸਿੰਘ ਕੰਗ, ਜੈ ਰਾਮ, ਹਿੰਮਤ ਸਿੰਘ, ਯਸ਼ਪਾਲ, ਮਾ. ਪੁਖਰਾਜ ਸਿੰਘ ਘੁਲਾਲ, ਸਤਵਿੰਦਰ ਸਿੰਘ ਤੇ ਵੱਡੀ ਗਿਣਤੀ ਪੈਨਸ਼ਨਰਜ਼ ਹਾਜ਼ਰ ਸਨ।

Advertisement

Advertisement