ਪੈਨਸ਼ਨਰਜ਼ ਐਸੋਸੀਏਸ਼ਨ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
06:21 AM Jan 03, 2025 IST
Advertisement
ਪੱਤਰ ਪ੍ਰੇਰਕ
ਭਵਾਨੀਗੜ੍ਹ, 2 ਜਨਵਰੀ
ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਵਾਨੀਗੜ੍ਹ ਵੱਲੋਂ ਪੈਨਸ਼ਨਰ ਦਫ਼ਤਰ ਤਹਿਸੀਲ ਕੰਪਲੈਕਸ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਐਸੋਸ਼ੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਇਸ ਖੁਸ਼ੀ ਵਿੱਚ ਸ਼ਾਮਲ ਹੋਣ ਲਈ ਸਭਨਾਂ ਦਾ ਧੰਨਵਾਦ ਕਰਦੇ ਹਨ। ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਨੇ ਜਥੇਬੰਦੀ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਅਤੇ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।
Advertisement
Advertisement
Advertisement