ਪੈਨਸ਼ਨਰਾਂ ਨੇ ਟੈਕਸ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਪੱਤਰ ਪ੍ਰੇਰਕ
ਅਮਲੋਹ, 26 ਜੂਨ
ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ‘ਤੇ ਲਗਾਏ 200 ਰੁਪਏ ਦੇ ਟੈਕਸ ਨੂੰ ਜਜ਼ੀਆ ਟੈਕਸ ਕਰਾਰ ਦਿੰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਫ਼ਤਰ ਅੱਗੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ। ਜਥੇਬੰਦੀਆਂ ਦੇ ਆਗੂ ਰਾਮ ਸ਼ਰਨ ਸੂਦ, ਮੱਘਰ ਸਿੰਘ, ਜਗਤਾਰ ਸਿੰਘ ਫੈਜੁਲਾਪੁਰ ਅਤੇ ਰਾਜੇਸ਼ ਕੁਮਾਰ ਅਮਲੋਹ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮ ਮਸਲੇ ਹੱਲ ਕਰਨ ਦੀ ਥਾਂ ਉਨ੍ਹਾਂ ‘ਤੇ ਨਵਾਂ ਟੈਕਸ ਲਗਾ ਦਿਤਾ ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਮੌਕੇ ਜਗਦੀਸ਼ ਸਿੰਘ ਰਾਣਾ, ਹਾਕਮ ਰਾਏ, ਮਾਂਗੇ ਰਾਮ, ਬਲਵੀਰ ਸਿੰਘ ਮੁੱਲਾਂਪੁਰੀ ਆਦਿ ਹਾਜ਼ਰ ਸਨ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਕਰ): ਜ਼ਿਲ੍ਹਾ ਨਗਰਪਾਲਿਕਾ ਪੈਨਸ਼ਨਰਜ਼ ਐਸੋਸੀਏਸਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਹਿਤੋ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਰਕਾਰ ਵਲੋਂ ਸੇਵਾ ਮੁਕਤ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਮੋਰਿੰਡਾ (ਪੱਤਰ ਪ੍ਰੇਰਕ): ਹਿੰਦੂ ਧਰਮਸ਼ਾਲਾ ਵਿੱਚ ਪੈਨਸ਼ਨਰਜ਼ ਮਹਾਂ ਸੰਘ ਮੋਰਿੰਡਾ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸ਼ਾਮਲ ਸਮੂਹ ਪੈਨਸ਼ਨਰਾਂ ਨੇ 200 ਰੁਪਏ ਪ੍ਰਤੀ ਮਹੀਨਾ ਟੈਕਸ ਵਸੂਲਣ ਦੀ ਨਿਖੇਧੀ ਕੀਤੀ ਗਈ। ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰੈੱਸ ਸਕੱਤਰ ਹਾਕਮ ਸਿੰਘ ਕਾਂਝਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਰਾਜ ਸਰਕਾਰ ਵੱਲੋਂ ਡਿਵੈਲਪਮੈਂਟ ਟੈਕਸ ਦੇ ਨਾਮ ਤੇ ਪੈਨਸ਼ਨਰਾਂ ਉੱਤੇ ਪਾਇਆ ਗਿਆ ਇਹ ਬੋਝ ਤੁਰੰਤ ਹਟਾਇਆ ਜਾਵੇ। ਪੈਨਸ਼ਨਰਾਂ ਨੇ ਸਰਕਾਰ ‘ਤੇ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਭੱਜਣ ਦਾ ਦੋਸ਼ ਲਾਇਅ। ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਸੰਘ ਦੇ ਜਨਰਲ ਸਕੱਤਰ ਨਛੱਤਰ ਸਿੰਘ, ਜਗਦੀਸ਼ ਕੁਮਾਰ ਵਰਮਾ,ਆਦਿ ਵੀ ਹਾਜ਼ਰ ਸਨ।