For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਭਲਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਦਾ ਫ਼ੈਸਲਾ

07:33 AM Aug 04, 2024 IST
ਪੈਨਸ਼ਨਰਾਂ ਵੱਲੋਂ ਭਲਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਦਾ ਫ਼ੈਸਲਾ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਗੌਰਮਿੰਟ ਪੈਨਸ਼ਨਰਜ਼ ਐਸਸੀਏਸ਼ਨ ਦੇ ਮੈਂਬਰ।-ਫੋਟੋ : ਓਬਰਾਏ
Advertisement

ਪੱਤਰ ਪ੍ਰੇਰਕ
ਦੋਰਾਹਾ, 3 ਅਗਸਤ
ਇੱਥ ਅੱਜ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਆਰੰਭ ਵਿੱਚ ਸੇਵਾਮੁਕਤ ਮੁੱਖ ਅਧਿਆਪਕ ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਲਾਅਰਾ ਲਾਊ ਅਤੇ ਬਿਰਧ ਪੈਨਸ਼ਨਰਜ਼ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਨਿਖੇਧੀ ਕਰਦਿਆਂ 5 ਅਗਸਤ ਨੂੰ ਸਰਕਾਰ ਦਾ ਪੁਤਲਾ ਫੂਕਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਰਣਜੀਤ ਟਿਵਾਣਾ, ਕਰਮ ਸਿੰਘ ਜਟਾਣਾ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਸਰਕਾਰ ਨੇ ਮਸਲੇ ਹੱਲ ਨਹੀਂ ਕੀਤਾ।

ਲਾਰਿਆਂ ਤੋਂ ਅੱਕੇ ਪੈਨਸ਼ਨਰਾਂ ਵੱਲੋਂ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਸਾਂਝੇ ਫਰੰਟ ਦੇ ਨੁਮਾਇੰਦੇ ਜਾਣਕਾਰੀ ਦੇਣ ਸਮੇਂ। -ਫੋਟੋ: ਸ਼ੇਤਰਾ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਸੇਵਾਮੁਕਤ ਮੁਲਾਜ਼ਮ ਤੇ ਪੈਨਸ਼ਨਰ ਮੁੱਖ ਮੰਤਰੀ ਭਗਵੰਤ ਮਾਨ ਦੇ ਲਾਰਿਆਂ ਤੋਂ ਅੱਕ ਗਏ ਹਨ। ਇਨ੍ਹਾਂ ਨੇ ਹੁਣ ਰੋਸ ਵਿੱਚ 8 ਅਗਸਤ ਨੂੰ ਸਰਕਾਰ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਦੀ ਵਾਅਦਾ ਖ਼ਿਲਾਫ਼ੀ ਇਹ ਅਰਥੀ ਫੂਕ ਮੁਜ਼ਾਹਰਾ ਸਥਾਨਕ ਬੱਸ ਅੱਡੇ ਦੇ ਬਾਹਰ ਹੋਵੇਗਾ। ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਂਝਾ ਫਰੰਟ ਨਾਲ 25 ਜੁਲਾਈ ਨੂੰ ਰੱਖੀ ਸੀ ਪਰ ਉਹ ਮੀਟਿੰਗ ਤੋਂ ਭੱਜ ਗਏ। ਸਾਂਝਾ ਫਰੰਟ ਦੇ ਆਗੂਆਂ ਜੋਗਿੰਦਰ ਆਜ਼ਾਦ, ਅਸ਼ੋਕ ਭੰਡਾਰੀ, ਮਲਕੀਤ ਸਿੰਘ, ਬਲਵਿੰਦਰ ਸਿੰਘ ਪਟਵਾਰੀ, ਹਰਭਜਨ ਸਿੰਘ, ਦਰਸ਼ਨ ਸਿੰਘ, ਜਸਵੰਤ ਕਲੇਰ, ਅਵਤਾਰ ਸਿੰਘ ਨੇ ਦੱਸਿਆ ਕਿ ਹੁਣ 21 ਅਗਸਤ ਦੀ ਮੀਟਿੰਗ ਨੂੰ ਵੀ ਅੱਗੇ ਲਿਜਾਣ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਗੁੱਸੇ ਦਾ ਲਾਵਾ ਫੁੱਟ ਪਿਆ ਹੈ। ਮੀਟਿੰਗ ਅੱਗੇ ਪਾਉਣ ਦਾ ਮਤਲਬ ਸਾਫ਼ ਹੈ ਕਿ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਕੇ ਫਿਰ ਇਹ ਬਹਾਨਾ ਬਣਾਇਆ ਜਾਵੇਗਾ ਕਿ ਚੋਣ ਜ਼ਾਬਤੇ ’ਚ ਕੋਈ ਐਲਾਨ ਨਹੀਂ ਕਰ ਸਕਦੇ। ਜੋਗਿੰਦਰ ਆਜ਼ਾਦ ਨੇ ਦੱਸਿਆ ਕਿ 10 ਅਗਸਤ ਨੂੰ ਸਾਂਝੇ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਸੱਦ ਲਈ ਗਈ ਹੈ ਜਿਸ ਵਿੱਚ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ‘ਚ ਤਿੱਖਾ ਘੋਲ ਉਲੀਕਿਆਂ ਜਾਵੇਗਾ।

Advertisement

Advertisement
Author Image

Advertisement
×