ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਟਿੰਗ ਦੌਰਾਨ ਸਰਕਾਰ ਖ਼ਿਲਾਫ਼ ਗਰਜੇ ਪੀਆਰਟੀਸੀ ਦੇ ਪੈਨਸ਼ਨਰ

07:39 AM Apr 18, 2024 IST
ਸੰਗਰੂਰ ’ਚ ਮੀਟਿੰਗ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਅਪਰੈਲ
ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਪੈਨਸ਼ਨਰਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ।
ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰ ਜਨਰਲ ਹਰੀ ਸਿੰਘ ਚਮਕ, ਜਨਰਲ ਸਕੱਤਰ ਬਚਨ ਸਿੰਘ ਅਰੋੜਾ ਅਤੇ ਖਜ਼ਾਨਚੀ ਅਮੋਲਕ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਜਿਸ ਕਾਰਨ ਪੈਨਸ਼ਨਰਾਂ ’ਚ ਰੋਸ ਹੈ। ਆਗੂਆਂ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਪੈਨਸ਼ਨਾਂ ਦੇ ਰਹਿੰਦੇ ਬਕਾਏ ਪੀਆਰਟੀਸੀ ਮੈਨੇਜਮੈਂਟ ਨਾਲ ਮੀਟਿੰਗ ਕਰ ਕੇ ਜਲਦ ਹੱਲ ਕਰਵਾਏ ਜਾਣਗੇ।
ਇਸ ਮੌਕੇ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਟਕ ਰਹੀਆਂ ਹਨ ਜਿਵੇਂ ਮੈਡੀਕਲ ਬਿਲ ਅਤੇ ਪੇਅ ਕਮਿਸ਼ਨ ਦੇ ਰਹਿੰਦੇ ਬਕਾਏ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੀਆਰਟੀਸੀ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਨਿਪਟਾਰਾ ਕਰਨਾ ਚਾਹੀਦਾ ਹੈ।
ਇਸ ਮੌਕੇ ਬਹਾਦਰ ਸਿੰਘ ਡਿਪੂ ਪ੍ਰਧਾਨ ਸੰਗਰੂਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਬਾਲੀਆਂ, ਸਰਪ੍ਰਸਤ ਸ਼ੇਰ ਸਿੰਘ, ਲਖਵੀਰ ਸਿੰਘ ਲੱਖੀ, ਨਛੱਤਰ ਸਿੰਘ ਅਤੇ ਜਗਮੇਲ ਸਿੰਘ ਵਲੋਂ ਸੈਂਟਰ ਬਾਡੀ ਦਾ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਪੀਆਰਟੀਸੀ ਡਿਪੂ ਸੰਗਰੂਰ ਦੇ ਚੇਅਰਮੈਨ ਬਲਵੰਤ ਸਿੰਘ ਜੋਗਾ, ਜੋਗਿੰਦਰ ਸਿੰਘ ਮਾਨ, ਪਰਮਜੀਤ ਸਿੰਘ ਪੰਮੀ, ਸੁਖਦੇਵ ਰਾਮ ਇੰਸਪੈਕਟਰ, ਬਚਿੱਤਰ ਸਿੰਘ ਪ੍ਰਧਾਨ ਲੁਧਿਆਣਾ, ਜਲੌਰ ਸਿੰਘ ਪ੍ਰਧਾਨ ਫਰੀਦਕੋਟ ਤੋਂ ਇਲਾਵਾ ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪੈਨਸ਼ਨਰ ਤੇ ਮੁਲਾਜ਼ਮ ਸ਼ਾਮਲ ਹੋਏ।

Advertisement

Advertisement
Advertisement