ਪਾਵਰਕੌਮ ਦੇ ਪੈਨਸ਼ਨਰਾਂ ਨੇ ਫੂਕੀ ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ
03:56 PM Aug 05, 2024 IST
ਪਰਸ਼ੋਤਮ ਬੱਲੀ
ਬਰਨਾਲਾ, 5 ਅਗਸਤ
Advertisement
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਕੋ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਵੱਲੋਂ ਇਥੋਂ ਦੇ ਧਨੌਲਾ ਰੋਡ ਸਥਿਤ ਦਫ਼ਤਰ ਵਿਚ ਮੇਲਾ ਸਿੰਘ ਕੱਟੂ ਦੀ ਪ੍ਰਧਾਨਗੀ ਹੇਠ ਰੋਹ ਭਰਪੂਰ ਰੈਲੀ ਕਰਨ ਉਪਰੰਤ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ ਫੂਕੀ ਗਈ।
ਹਰਨੇਕ ਸਿੰਘ ਸੰਘੇੜਾ, ਗੌਰੀ ਸ਼ੰਕਰ, ਜੋਗਿੰਦਰ ਪਾਲ ਤੇ ਜਗਦੀਸ਼ ਸਿੰਘ ਆਦਿ ਆਗੂਆਂ ਕਿਹਾ ਕਿ ਪੰਜਾਬ ਸਰਕਾਰ ਹਰ ਤਬਕੇ ਨਾਲ ਧੋਖੇ ਭਰੀ ਖੇਡ ਖੇਡਣ ਦੇ ਰਾਹ ਪਈ ਹੋਈ ਹੈ। ਕਾਰਪੋਰੇਟ ਘਰਾਣਿਆਂ ਪੱਖੀ ਅਤੇ ਲੋਕ-ਮੁਲਾਜ਼ਮ ਵਿਰੋਧੀ ਨੀਤੀ 'ਤੇ ਹੀ ਚੱਲ ਰਹੀ ਹੈ। ਉਨ੍ਹਾਂ ਆਪਣੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਮਿਹਨਤਕਸ਼ ਲੋਕਾਈ ਨੂੰ ਸੰਘਰਸ਼ਾਂ 'ਤੇ ਟੇਕ ਰੱਖਣ ਦਾ ਸੱਦਾ ਦਿੱਤਾ।
Advertisement
Advertisement